ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਮਗਰੋਂ, ਸਰਕਾਰੀ ਇਮਾਰਤਾਂ ਦੀ ਸੁਰੱਖਿਆ 'ਚ ਵਧਾ
ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਦੱਸਿਆ ਕਿ ਮੋਹਾਲੀ ਸਥਿਤ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਇਹਤਿਆਤ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਕੋਈ ਧਮਕੀ ਭਰਿਆ ਪੱਤਰ ਨਹੀਂ ਮਿਲਿਆ ਹੈ।
![ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਮਗਰੋਂ, ਸਰਕਾਰੀ ਇਮਾਰਤਾਂ ਦੀ ਸੁਰੱਖਿਆ 'ਚ ਵਧਾ Security beefed up at government buildings following attack on Punjab intelligence headquarters ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਮਗਰੋਂ, ਸਰਕਾਰੀ ਇਮਾਰਤਾਂ ਦੀ ਸੁਰੱਖਿਆ 'ਚ ਵਧਾ](https://feeds.abplive.com/onecms/images/uploaded-images/2022/06/06/ed314da5972ba25aa5c7ee5d32ca4dff_original.jpeg?impolicy=abp_cdn&imwidth=1200&height=675)
ਚੰਡੀਗੜ੍ਹ : ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਸੂਬੇ ਭਰ 'ਚ ਪੁਲਿਸ, ਫੌਜ ਸਮੇਤ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅਤੇ ਥਾਣਿਆਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਦੱਸਿਆ ਕਿ ਮੋਹਾਲੀ ਸਥਿਤ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਇਹਤਿਆਤ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਕੋਈ ਧਮਕੀ ਭਰਿਆ ਪੱਤਰ ਨਹੀਂ ਮਿਲਿਆ ਹੈ। ਪਰ ਪੁਲਿਸ, ਫੌਜ ਅਤੇ ਹੋਰ ਸਰਕਾਰੀ ਇਮਾਰਤਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸਿੱਖ ਫਾਰ ਜਸਟਿਸ ਵੱਲੋਂ ਦਿੱਤੀਆਂ ਧਮਕੀਆਂ 'ਤੇ ਉਨ੍ਹਾਂ ਕਿਹਾ ਕਿ ਅਜਿਹੇ ਲੋਕ ਫਿਰ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਪਰ ਅਸੀਂ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਰਹਿੰਦੇ ਹਾਂ।
Moose Wala Murder Case: ਪੰਜਾਬੀ ਗਾਇਕ ਮੂਸੇਵਾਲਾ ਮਰਡਰ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲੀਸ ਨੇ ਕੇਕੜਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਮਾਨਸਾ ਪੁਲਿਸ ਕੇਕੜਾ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਇਸ ਨੂੰ ਵੱਡੀ ਗ੍ਰਿਫਤਾਰੀ ਮੰਨ ਰਹੀ ਹੈ।
ਦਰਅਸਲ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਤੇ ਮਹਾਰਾਸ਼ਟਰ ਦੇ ਵਸਨੀਕ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ।
ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਸੀ ਜਿਸ ਨੇ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਹੀ ਮੂਸੇਵਾਲਾ ਦੀ ਹਰ ਹਰਕਤ ਬਾਰੇ ਸ਼ਾਰਪ ਸ਼ੂਟਰਾਂ ਨੂੰ ਸੂਚਿਤ ਕੀਤਾ ਸੀ। ਇੱਥੇ ਬਾਕੀ ਸ਼ੂਟਰਾਂ ਦੀ ਸ਼ਨਾਖਤ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਹਥਿਆਰ ਤੇ ਗੱਡੀਆਂ ਦੇਣ ਵਾਲੇ ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਰੇਕੀ ਕਰਨ ਵਾਲਾ ਕੇਕੜਾ ਨਾਮ ਦਾ ਮੁਲਜ਼ਮ ਸਿਰਸਾ ਦੇ ਕਾਲਿਆਂਵਾਲੀ ਦਾ ਰਹਿਣ ਵਾਲਾ ਹੈ। ਉਹ ਆਪਣੇ ਇੱਕ ਦੋਸਤ ਨਾਲ ਮੂਸੇਵਾਲਾ ਦੇ ਘਰ ਫੈਨ ਵਜੋਂ ਗਿਆ ਸੀ। ਉਸ ਨੇ ਉੱਥੇ ਚਾਹ ਪੀਤੀ ਤੇ ਇਸ ਤੋਂ ਬਾਅਦ ਸੈਲਫੀ ਲਈ। ਇਹ ਕੇਕੜਾ ਸੀ ਜਿਸ ਨੇ ਕਾਤਲਾਂ ਨੂੰ ਦੱਸਿਆ ਕਿ ਮੂਸੇਵਾਲਾ ਥਾਰ ਜੀਪ ਵਿੱਚ ਜਾ ਰਿਹਾ ਸੀ। ਉਨ੍ਹਾਂ ਨੇ ਗੰਨਮੈਨ ਤੇ ਬੁਲੇਟ ਪਰੂਫ ਫਾਰਚੂਨਰ ਵੀ ਨਹੀਂ ਲਈ। ਇਸ ਤੋਂ ਬਾਅਦ ਥੋੜ੍ਹੀ ਦੂਰੀ 'ਤੇ ਪਹੁੰਚਦੇ ਹੀ ਮੂਸੇਵਾਲਾ ਨੂੰ ਮਾਰ ਦਿੱਤਾ ਗਿਆ।
ਪੁਲਿਸ ਅਨੁਸਾਰ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕਿੱਥੇ ਰੁਕੇ ਸੀ। ਇਸ ਦੇ ਨਾਲ ਹੀ 2 ਹੋਰ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)