Amritpal Singh Police Custody: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦੇ ਪਰਿਵਾਰ 'ਤੇ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ, ਪਿਤਾ ਤਰਸੇਮ ਸਿੰਘ ਤੇ ਮਾਤਾ ਜੱਲੂਪੁਰ ਖੇੜਾ ਵਿੱਚ ਹੀ ਹਨ। 



ਉਧਰ, ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਰਿਕਾਰਡ ਵੀ ਬਣਾਇਆ ਜਾ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ ਕਿਸੇ ਵੀ ਤਰ੍ਹਾਂ ਮਾਹੌਲ ਖਰਾਬ ਨਾ ਹੋਏ ਇਸ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਂਝ ਸਵੇਰ ਤੋਂ ਹੀ ਪਿੰਡ ਵਿੱਚ ਸੰਨਾਟਾ ਛਾਇਆ ਹੋਇਆ ਹੈ। ਪਿੰਡ 'ਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਗਰਮ ਖਿਆਲੀ ਅਨਸਰਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।


ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਕਰੀਬ ਚਾਰ ਘੰਟੇ ਬਾਅਦ ਦੁਪਹਿਰ 12 ਵਜੇ ਦੇ ਕਰੀਬ ਉਸ ਦੇ ਪਿਤਾ ਤਰਸੇਮ ਸਿੰਘ ਪਿੰਡ ਜੱਲੂਪੁਰ ਖੇੜਾ ਵਿੱਚ ਮੀਡੀਆ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਨੂੰ ਸਵੇਰੇ 7 ਵਜੇ ਮੀਡੀਆ ਤੋਂ ਪਤਾ ਹੀ ਲੱਗਾ। ਗ੍ਰਿਫਤਾਰੀ ਤੋਂ ਥੋੜ੍ਹੀ ਦੇਰ ਬਾਅਦ ਉਸ ਨੂੰ ਇੱਕ ਥਾਣੇਦਾਰ ਦਾ ਫੋਨ ਆਇਆ। ਉਨ੍ਹਾਂ ਨੇ ਇੰਸਪੈਕਟਰ ਨੂੰ ਪੁੱਛਿਆ ਕਿ ਕੀ ਉਹ ਅੰਮ੍ਰਿਤਪਾਲ ਨੂੰ ਮਿਲ ਸਕਦੇ ਹਨ ਪਰ ਇਨਕਾਰ ਕਰ ਦਿੱਤਾ ਗਿਆ।


ਪਰਿਵਾਰ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਸੀ। ਇਸ ਮੁੱਦੇ 'ਤੇ ਅਗਲੇਰੀ ਕਾਨੂੰਨੀ ਮਦਦ ਲਈ ਜਾਵੇਗੀ। ਇਜਾਜ਼ਤ ਮਿਲਦੇ ਹੀ ਪਰਿਵਾਰਕ ਮੈਂਬਰ ਅੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਜਾਣਗੇ। ਅੰਮ੍ਰਿਤਪਾਲ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਨੂੰ ਸਰਕਾਰ ਨੇ ਨਾਜਾਇਜ਼ ਫੜਿਆ ਹੈ, ਇਸ ਲਈ ਹੁਣ ਉਸ ਨੂੰ ਰਿਹਾਅ ਕੀਤਾ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ