ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦਿੱਲੀ ਜੇਲ੍ਹ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਹ ਕੱਲ੍ਹ ਪੰਜਾਬ ਪੁਲਿਸ ਨੂੰ ਆਪਣੇ ਨਾਲ ਲੈ ਜਾਣ ਤੋਂ ਰੋਕਣ ਲਈ ਅਦਾਲਤ ਵਿੱਚ ਗਿਆ ਸੀ ਕਿਉਂਕਿ ਉਸ ਨੂੰ ਡਰ ਹੈ ਕਿ ਉਸ ਨੂੰ ਝੋਠੇ ਪੁਲਿਸ "ਮੁਕਾਬਲੇ" ਵਿੱਚ ਮਾਰ ਦਿੱਤਾ ਜਾਵੇਗਾ। ਬਿਸ਼ਨੋਈ ਵੱਲੋਂ ਦਿੱਲੀ ਕੋਰਟ ਵਿੱਚ ਪਾਈ ਗਈ ਪਟੀਸ਼ਨ ਵੀ ਵਾਪਸ ਲੈ ਲਈ ਹੈ।
ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਬਿਸ਼ਨੋਈ ਦਾ ਕਰੀਬੀ ਹੈ। ਗਾਇਕ ਨੂੰ ਇੱਕ ਆਟੋਮੈਟਿਕ ਅਸਾਲਟ ਰਾਈਫਲ ਨਾਲ ਘੱਟੋ-ਘੱਟ 30 ਰਾਊਂਡ ਫਾਇਰ ਕੀਤੇ ਗਏ ਸੀ। ਜਦੋਂ ਉਹ ਆਪਣੀ ਥਾਰ ਗੱਡੀ ਜਾ ਰਿਹਾ ਸੀ। ਲਾਰੈਂਸ ਬਿਸ਼ਨੋਈ ਦਿੱਲੀ ਯੂਨੀਵਰਸਿਟੀ ਦਾ ਸਾਬਕਾ ਵਿਦਿਆਰਥੀ ਆਗੂ ਸੀ।
ਉਸ ਦੇ ਵਕੀਲ ਨੇ ਉਸਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਅਤੇ ਸਵਾਲ ਕੀਤਾ: "ਜੇਲ ਤੋਂ ਇੰਨੀ ਵੱਡੀ ਕਤਲ ਦੀ ਸਾਜ਼ਿਸ਼ ਕਿਵੇਂ ਰਚੀ ਜਾ ਸਕਦੀ ਹੈ?" ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਗੈਂਗਵਾਰ ਦਾ ਸ਼ੱਕ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਤਿਹਾੜ ਜੇਲ੍ਹ ਦੇ ਅੰਦਰ ਕਿਸੇ ਵਿਅਕਤੀ ਦੇ ਸੰਪਰਕ ਵਿੱਚ ਸੀ।
ਬਿਸ਼ਨੋਈ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ, ਜਾਂ ਮਕੋਕਾ ਦੇ ਤਹਿਤ ਇੱਕ ਸੰਗਠਿਤ ਅਪਰਾਧ ਦੇ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ, ਜਿਸ ਵਿੱਚ ਜ਼ਮਾਨਤ ਦੇਣ ਲਈ ਬਹੁਤ ਸਖ਼ਤ ਸ਼ਰਤਾਂ ਹਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾਏਗਾ ਪੰਜਾਬ
ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਪੁਲਿਸ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਏਗੀ। ਮਾਨਸਾ ਦੇ ਐਸਐਸਪੀ ਡਾ. ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸ ਦਾ ਰਿਮਾਂਡ ਖਤਮ ਹੋਵੇਗਾ, ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਲਵੇਗੀ। ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਦੀ SIT ਨੇ ਆਪਣੀ ਸਾਰੀ ਕਾਗਜੀ ਕਾਰਵਾਈ ਕਰ ਲਈ ਹੈ।