ਪੰਜਾਬ ਵਿੱਚ ਬੀਤੇ ਦਿਨ ਭਾਜਪਾ ਨੂੰ ਇੱਕ ਵੱਡਾ ਝਟਕਾ ਲੱਗਾ ਸੀ। ਕਾਂਗਰਸ ਚੋਂ ਆਏ ਤਿੰਨ ਸਾਬਕਾ ਮੰਤਰੀਆਂ ਸਮੇਤ 6 ਜਣੇ ਵਾਪਸ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਬੀਜੇਪੀ ਦੇ ਲੀਡਰਾਂ ਨੂੰ ਇੱਕ ਹੋਰ ਝਟਕਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ।


 ਇਨ੍ਹਾਂ ਵਿੱਚੋਂ ਬਹੁਤ ਸਾਰੇ ਆਗੂ ਅਜਿਹੇ ਹਨ ਜੋ ਪਿਛਲੇ ਸਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪਿਛਲੇ ਸਾਲ ਜਦੋਂ ਸੂਬਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਕਾਂਗਰਸੀ ਲੀਡਰਾਂ ਸਮੇਤ ਹੋਰ ਵਿਰੋਧੀਆਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਈ ਕਾਂਗਰਸੀ ਲੀਡਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। 



ਭਾਜਪਾ ਵਿੱਚ ਚਲੇ ਜਾਣ ਕਾਰਨ ਕੇਂਦਰ ਸਰਕਾਰ ਨੇ ਮੁੜ ਇਹਨਾਂ ਲੀਡਰਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਸੀ। ਕਰੀਬ ਇੱਕ ਸਾਲ ਬਾਅਦ ਕੇਂਦਰ ਸਰਕਾਰ ਨੇ ਹੁਣ ਇਹਨਾਂ ਬੀਜੇਪੀ ਲੀਡਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। 


ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਇਹ ਬਦਲਾਅ ਕੀਤਾ ਗਿਆ ਹੈ। ਇਸ ਹਿਸਾਬ ਨਾਲ ਭਾਜਪਾ ਦੇ 40 ਦੇ ਕਰੀਬ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਨੂੰ Y ਸ਼੍ਰੇਣੀ ਤੋਂ ਬਦਲ ਕੇ X ਕਰ ਦਿੱਤੀ ਗਿਆ ਹੈ।


ਇਸ ਸੂਚੀ ਵਿੱਚ ਕਿਹੜੇ-ਕਿਹੜੇ ਆਗੂਆਂ ਦੇ ਨਾਮ ਹਨ, ਇਸ ਬਾਰੇ ਪੂਰੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ ਇਸ ਬਦਲਾਅ ਦੇ ਪਿੱਛੇ ਕੀ ਕਾਰਨ ਹਨ, ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial