ਪੜਚੋਲ ਕਰੋ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ ਗਈ

ਪੰਜਾਬ ਪੁਲਿਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਸੂਚੀ ਵਿੱਚ 122 ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਸ ਵਿੱਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ  ਅਤੇ ਰਜ਼ੀਆ ਸੁਲਾਨਾ ਸ਼ਾਮਲ ਹਨ।

ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।

ਆਦੇਸ਼ ਮੁਤਾਬਿਕ ਸੁਰੱਖਿਆ ਤੋਂ ਹਟਾਏ ਜਾਣ ਵਾਲੇ ਪੁਲਿਸ ਕਰਮੀਆਂ ਨੂੰ ਅੱਜ ਹੀ ਆਪਣੀ ਪਿੱਤਰੀ ਯੂਨਿਟ ਨੂੰ ਰਿਪੋਰਟ ਕਰਨ ਦੇ ਆਦੇਸ਼ ਹਨ।ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਵਿਸ਼ੇਸ਼ ਆਦੇਸ਼ਾਂ ਤਹਿਤ ਲਾਏ ਗਏ ਕਰਮਚਾਰੀਆਂ ਨੂੰ ਨਹੀਂ ਹਟਾਇਆ ਜਾਏਗਾ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ।ਇਸ ਲਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ।  16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ 13 ਮਾਰਚ ਦਿਨ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ ਅਤੇ ਫਿਰ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਨੇ ਵੀਰਵਾਰ ਨੂੰ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਜਾ ਕੇ ਸਹੁੰ ਚੁੱਕਣ ਦਾ ਸੱਦਾ ਵੀ ਦਿੱਤਾ ਸੀ। ਇਸ ਮੁਲਾਕਾਤ ਤੋਂ ਬਾਅਦ ਜਦੋਂ ਭਗਵੰਤ ਮਾਨ ਮੋਹਾਲੀ ਪਰਤੇ ਤਾਂ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕੇਜਰੀਵਾਲ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗਵਰਨੈਂਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਵਿੱਚੋਂ ਹੀ ਚੱਲੇਗੀ।

ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਸਹੁੰ ਚੁੱਕ ਸਮਾਗਮ
ਦੂਜੇ ਪਾਸੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਨਵਾਂਸ਼ਹਿਰ ਦੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਵੀ ਤਿਆਰੀਆਂ ਜ਼ੋਰਾਂ 'ਤੇ ਹਨ। ਸ਼ਹੀਦ ਭਗਤ ਸਿੰਘ ਦੇ ਪਿੰਡ 'ਚ ਭਗਵੰਤ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕਰੇਗੀ। ਪਹਿਲਾ ਭਾਜਪਾ ਦੇ ਰਾਸ਼ਟਰਵਾਦ ਦਾ ਜਵਾਬ ਦੇਣਾ ਅਤੇ ਦੂਸਰਾ ਦੇਸ਼ ਭਰ ਵਿੱਚ ਆਮ ਲੋਕਾਂ ਨਾਲ ਜੁੜੇ ਹੋਣ ਦਾ ਅਕਸ ਪੇਸ਼ ਕਰਨਾ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਇਸ ਚੋਣ ਦੌਰਾਨ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਕਾਂਗਰਸ ਦੇ ਕਈ ਵੱਡੇ ਦਿੱਗਜਾਂ ਨੂੰ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵੀ ਚੋਣ ਹਾਰ ਗਏ ਸਨ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget