ਚੰਡੀਗੜ੍ਹ: ਹਰਿਆਣਾ ਵਿੱਚ ਦੂਜੀ ਵਾਰ ਬੀਜੇਪੀ ਸਰਕਾਰ ਬਣਨ ਮਗਰੋਂ ਦੰਗਾ ਭੜਕਾਉਣ ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਸਮੇਤ 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾ ਲਈ ਗਈ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪੰਚਕੂਲਾ ਵਿੱਚ 25 ਅਗਸਤ, 2017 ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ।
ਪੰਚਕੂਲਾ ਸੈਸ਼ਨ ਕੋਰਟ ਨੇ ਉਨ੍ਹਾਂ ਤੋਂ ਆਈਪੀਸੀ ਦੀ ਦਫ਼ਾ 121 ਤੇ 121ਏ ਹਟਾ ਲਈ ਗਈ ਜਿਹੜੀ ਦੇਸ਼ਧ੍ਰੋਹ ਦੀ ਧਾਰਾ ਹੈ। ਬਾਕੀ ਸਾਰਿਆਂ ਉੱਤੇ ਆਈਪੀਸੀ ਦੀ ਦਫ਼ਾ 216, 145, 150, 151, 152, 153 ਤੇ 120ਬੀ ਤਹਿਤ ਦੋਸ਼ ਤੈਅ ਕੀਤੇ ਕੀਤੇ ਗਏ ਹਨ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਤੇ ਮੂੰਹ ਬੋਲੀ ਧੀ ਹਨੀਪ੍ਰੀਤ ਤੇ ਪੰਚਕੂਲਾ ਵਿੱਚ ਹੋਏ ਦੰਗਿਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸ਼ਨੀਵਾਰ ਨੂੰ ਅਦਾਲਤ ’ਚ ਸੁਣਵਾਈ ਹੋਈ। ਡੇਰਾ ਮੁਖੀ ਨੂੰ ਪੰਚਕੂਲਾ ਕੋਰਟ ਵੱਲੋਂ ਦੋਸ਼ੀ ਕਰਾਰ ਦੇਣ ਮਗਰੋਂ ਉਥੇ ਪ੍ਰੇਮੀਆਂ ਨੇ ਹਿੰਸਾ ਕਰ ਦਿੱਤੀ ਸੀ ਜਿਸ ’ਚ 36 ਵਿਅਕਤੀ ਮਾਰੇ ਗਏ ਸਨ।
ਪੰਚਕੂਲਾ ਵਿੱਚ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਫੜੇ ਗਏ ਡੇਰਾ ਪ੍ਰੇਮੀਆਂ ਤੇ ਹਨੀਪ੍ਰੀਤ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਪੰਚਕੂਲਾ ਦੇ ਸੈਕਟਰ ਪੰਜ ਦੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਦੇਸ਼ਧ੍ਰੋਹ ਦੀ ਧਾਰਾ ਹਟਣ ਤੋਂ ਬਾਅਦ ਹੁਣ ਸਾਰੇ ਮੁਲਜ਼ਮ ਜ਼ਮਾਨਤ ਦੀ ਅਰਜ਼ੀ ਲਾ ਸਕਦੇ ਹਨ।
ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ, 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾਈ
ਏਬੀਪੀ ਸਾਂਝਾ
Updated at:
03 Nov 2019 01:03 PM (IST)
ਹਰਿਆਣਾ ਵਿੱਚ ਦੂਜੀ ਵਾਰ ਬੀਜੇਪੀ ਸਰਕਾਰ ਬਣਨ ਮਗਰੋਂ ਦੰਗਾ ਭੜਕਾਉਣ ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਸਮੇਤ 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾ ਲਈ ਗਈ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪੰਚਕੂਲਾ ਵਿੱਚ 25 ਅਗਸਤ, 2017 ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ।
- - - - - - - - - Advertisement - - - - - - - - -