ਚੰਡੀਗੜ੍ਹ: ਬੀਜ ਘੁਟਾਲੇ (seed scam) 'ਚ ਸ਼ਾਮਲ ਵਿਅਕਤੀਆਂ ਤੇ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਬੁੱਧਵਾਰ ਨੂੰ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹੁਣ ਤੱਕ ਇਸ ਮਾਮਲੇ 'ਚ ਤਿੰਨ ਵਿਅਕਤੀ ਪੁਲਿਸ ਦੀ ਹਿਰਾਸਤ ਵਿੱਚ ਹਨ। ਬੀਜ ਘੁਟਾਲੇ 'ਚ ਮੁੱਖ ਆਰੋਪੀ ਲੱਖਵਿੰਦਰ ਲੱਕੀ (Lakhwinder Lucky,) ਨੂੰ ਪੁਲਿਸ ਨੰ ਕਾਬੂ ਕਰ ਲਿਆ ਹੈ।
ਡੇਰਾ ਬਾਬਾ ਨਾਨਕ ਬਟਾਲਾ ਦੇ ਕਰਨਾਲ ਐਗਰੀ ਸੀਡਜ਼ ਦੇ ਮਾਲਕ ਲਖਵਿੰਦਰ ਸਿੰਘ ਉਰਫ ਲੱਕੀ ਢਿੱਲੋਂ ਨੂੰ ਬੀਤੇ ਦਿਨੀਂ ਡੀਜੀਪੀ ਦਿਨਕਰ ਗੁਪਤਾ ਵਲੋਂ ਗਠਿਤ ਰਾਜ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਬੀਜ ਘੁਟਾਲੇ ਦੀ ਤਹਿ ਤੱਕ ਜਾਣ ਲਈ ਗ੍ਰਿਫ਼ਤਾਰ ਕੀਤਾ ਸੀ ਜਿਸ ਵਿੱਚ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਗੈਰ ਪ੍ਰਮਾਣਿਤ ਬੀਜ ਜੋ ਪੀਏਯੂ ਲੁਧਿਆਣਾ ਵਲੋਂ ਟੈਸਟ ਕੀਤੇ / ਉਗਾਏ ਜਾ ਰਹੇ ਹਨ, ਦੀ ਕਥਿਤ ਤੌਰ `ਤੇ ਵੇਚੇ ਜਾ ਰਹੇ ਸਨ।
ਗੁਪਤਾ ਨੇ ਖੁਲਾਸਾ ਕੀਤਾ ਕਿ ਲੱਕੀ ਢਿੱਲੋਂ ਨੇ ਕੁਝ ਕਿਸਾਨਾਂ ਤੋਂ ਅਣਅਧਿਕਾਰਤ ਤੌਰ ਤੇ ਪੀਆਰ -128 ਅਤੇ ਪੀਆਰ -129 ਬੀਜ ਕਿਸਮਾਂ ਖਰੀਦੀਆਂ ਸਨ ਜਿਨ੍ਹਾਂ ਨੂੰ ਪੀਏਯੂ ਵਲੋਂ ਅਜ਼ਮਾਇਸ਼ ਦੇ ਅਧਾਰ ਤੇ ਬੀਜ ਦਿੱਤੇ ਗਏ ਸਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਢਿੱਲੋਂ ਨੇ ਇਹ ਬੀਜ ਲੁਧਿਆਣਾ ਦੀ ਬਰਾੜ ਸੀਡਜ਼ ਕੰਪਨੀ ਨੂੰ ਸਪਲਾਈ ਕੀਤੇ ਸਨ ਜਿਸਦਾ ਮਾਲਕ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਇਸ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਪਹਿਲਾ ਵਿਅਕਤੀ ਸੀ।
ਇਸੇ ਦੌਰਾਨ ਬਰਾੜ ਅਤੇ ਦੂਸਰਾ ਦੋਸ਼ੀ ਬਲਜਿੰਦਰ ਸਿੰਘ ਉਰਫ ਬਾਲੀਆਂ, ਜਿਸ ਨੂੰ ਬੀਤੇ ਕੱਲ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਹੋਰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਐਸਆਈਟੀ ਨੇ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਹੈ, ਜਿਥੇ ਦੋਵਾਂ ਨੂੰ ਅੱਜ ਪੇਸ਼ ਕੀਤਾ ਗਿਆ ਸੀ, ਤਾਂ ਜੋ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਘੁਟਾਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਹੁਣ ਵੱਡਾ ਸਵਾਲ ਇਹ ਹੈ ਕਿ ਕੀ ਇਸ ਜਾਂਚ ਦਾ ਸੇਕ ਮੰਤਰੀ ਤੱਕ ਵੀ ਆਏਗਾ? ਕਿਉਂਕਿ ਲੱਕੀ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਰੀਬੀ ਮੰਨੀਆ ਜਾਂਦਾ ਹੈ। ਅਕਾਲੀ ਦਲ ਸ਼ੁਰੂ ਤੋਂ ਇਹ ਇਸ ਮਾਮਲੇ ਨੂੰ ਕਾਂਗਰਸ ਦੀ ਸ਼ਹਿ ਹੇਠ ਦੱਸਦਾ ਆ ਰਿਹਾ ਹੈ ਅਤੇ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ।
ਬੀਜ ਘੁਟਾਲੇ 'ਚ ਵੱਡੀ ਕਾਰਵਾਈ, ਮੁੱਖ ਮੁਲਜ਼ਮ ਲੱਖਵਿੰਦਰ ਲੱਕੀ ਦੀ ਗ੍ਰਿਫ਼ਤਾਰੀ
ਏਬੀਪੀ ਸਾਂਝਾ
Updated at:
03 Jun 2020 10:50 PM (IST)
ਲੱਕੀ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਰੀਬੀ ਮੰਨੀਆ ਜਾਂਦਾ ਹੈ। ਅਕਾਲੀ ਦਲ ਸ਼ੁਰੂ ਤੋਂ ਇਹ ਇਸ ਮਾਮਲੇ ਨੂੰ ਕਾਂਗਰਸ ਦੀ ਸ਼ਹਿ ਹੇਠ ਦੱਸਦਾ ਆ ਰਿਹਾ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -