ਚੰਡੀਗੜ੍ਹ: ਪੰਜਾਬ 'ਚ ਬੀਜ ਘੁਟਾਲੇ ਦਾ ਮੁੱਦਾ ਸਿਆਸੀ ਪੱਧਰ 'ਤੇ ਗਰਮਾ ਗਿਆ ਹੈ। ਅਜਿਹੇ 'ਚ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਮੰਗ ਪੱਤਰ ਸੌਂਪੇ। ਅੰਮ੍ਰਿਤਸਰ DC ਦਫ਼ਤਰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਮੰਗ ਪੱਤਰ ਦੇਣ ਪਹੁੰਚੇ।
ਮਜੀਠੀਆ ਬਜ਼ਾਰ 'ਚ ਬੀਜ ਸਪਲਾਈ ਕਰਨ ਵਾਲੀ ਫੈਕਟਰੀ ਨਾਲ ਕੈਪਟਨ ਸਰਕਾਰ ਦੇ ਮੰਤਰੀ ਸੁਖਜਿੰਦਰ ਰੰਧਾਵਾ ਦੀ ਗੰਢਤੁਪ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਇਹ ਸਰਕਾਰ ਦੇ ਅਧੀਨ ਹੈ, ਇਸ ਲਈ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ।
ਮਜੀਠੀਆ ਨੇ ਮੰਗ ਕੀਤੀ ਕਿ ਇਸ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਜਾਂ ਹਾਈਕੋਰਟ ਦੇ ਜੱਜ ਤੋਂ ਹੋਣੀ ਚਾਹੀਦੀ ਹੈ। ਇਸ ਪਿੱਛੇ ਜ਼ਿੰਮੇਵਾਰ ਲੋਕ ਸ਼ਰੇਆਮ ਘੁੰਮ ਰਹੇ ਹਨ, ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤੇ ਪੁਲਿਸ 15 ਦਿਨਾਂ ਤੋਂ ਕੁਝ ਨਹੀਂ ਕਰ ਰਹੀ। ਮਜੀਠੀਆ ਨੇ ਦਾਅਵਾ ਕੀਤਾ ਕਿ ਪੁਲਿਸ 'ਤੇ ਪੰਜਾਬ ਸਰਕਾਰ ਦਾ ਦਬਾਅ ਹੈ।
ਇਹ ਵੀ ਪੜ੍ਹੋ: ਪੁਲਵਾਮਾ ਜਿਹੇ ਇੱਕ ਹੋਰ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਵਿਸਫੋਟ ਨਾਲ ਭਰੀ ਸੀ ਗੱਡੀ
ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਨੇ ਮੁੜ ਪਸਾਰੇ ਪੈਰ, ਇਕੋ ਦਿਨ 34 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼
ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਆਏ ਟਿੱਡੀ ਦਲ ਦੀ ਹੁਣ ਪੰਜਾਬ 'ਤੇ ਚੜ੍ਹਾਈ, ਤਿੰਨ ਜ਼ਿਲ੍ਹਿਆਂ 'ਚ ਅਲਰਟ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ