Punjab News: ਬਾਰਸ਼ ਦਾ ਕਹਿਰ ਵੇਖਦਿਆਂ ਸੀਐਮ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਲੋਕਾਂ ਵਿਚਕਾਰ ਜਾਣ ਦੀ ਹਦਾਇਤ
Punjab News: ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਭਾਰੀ ਬਾਰਸ਼ ਤਾਂ ਹੋਵੇਗੀ ਹੀ ਸਗੋਂ ਨਾਲ ਹੀ 60 ਕਿਲੋਮੀਟਰ
Punjab News: ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਭਾਰੀ ਬਾਰਸ਼ ਤਾਂ ਹੋਵੇਗੀ ਹੀ ਸਗੋਂ ਨਾਲ ਹੀ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਹਾਲਾਤ ਨੂੰ ਵੇਖਦਿਆਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ।
ਪੰਜਾਬ 'ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...
— Bhagwant Mann (@BhagwantMann) July 9, 2023
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...
ਹਾਸਲ ਜਾਣਕਾਰੀ ਮੁਤਾਬਕ ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਤੇ ਖਰੜ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲ਼ਣਗੀਆਂ ਤੇ ਨਾਲ ਹੀ ਮੀਂਹ ਪਵੇਗਾ। ਇਹ ਅਲਰਟ ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿੱਚ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ ਬੁਢਲਾਡਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋਂ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਓ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਬੀਤੇ ਦਿਨ ਵੀ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਇਸ ਕਾਰਨ ਜਨਜੀਵਨ ਵਿਅਸਤ ਹੋ ਗਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ। ਇਸ ਦੇ ਨਾਲ ਹੀ ਬਿਆਸ ਤੇ ਰਾਵੀ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ। ਇਸ ਕਾਰਨ ਦਰਿਆ ਦੇ ਨੇੜੇ ਵਸਦੇ ਲੋਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।