ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਦੋ ਦਿਨਾਂ ਦੌਰੇ 'ਤੇ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕਾਲਕਾਜੀ 'ਚ ਡਾ. ਬੀਆਰ ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਦੀ ਇਸ ਫੇਰੀ ਦਾ ਟੀਚਾ ਹੈ ਕਿ ਉਹ ਇੱਥੋਂ ਦੇ ਸਿਸਟਮ ਨੂੰ ਸਮਝਣ ਤੇ ਇਸ ਦੇ ਆਧਾਰ 'ਤੇ ਪੰਜਾਬ ਦੇ ਸਕੂਲਾਂ ਦੀ ਹਾਲਤ ਵੀ ਸੁਧਾਰਨ।
ਸਕੂਲ ਦਾ ਦੌਰਾ ਕਰਨ ਤੋਂ ਬਾਅਦ ਮਾਨ ਨੇ ਕਿਹਾ ਕਿ ਇਹ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਸ ਨੂੰ ਸਰਕਾਰੀ ਸਕੂਲਾਂ ਨੇ ਲਾਗੂ ਕਰ ਦਿੱਤਾ ਹੈ। ਡਿਜੀਟਲ ਸਿੱਖਿਆ ਹੋ ਰਹੀ ਹੈ। ਵੱਡੀਆਂ ਕੰਪਨੀਆਂ ਦਾ ਸਹਿਯੋਗ ਹੈ। ਮੈਂ ਅਮਰੀਕਾ-ਕੈਨੇਡਾ 'ਚ ਅਜਿਹੇ ਸਕੂਲ ਦੇਖੇ ਹਨ ਪਰ ਭਾਰਤ 'ਚ ਨਹੀਂ। ਮਾਨ ਨੇ ਕਿਹਾ ਕਿ ਮੈਂ ਇੱਥੇ ਬਹੁਤ ਸਾਰੇ ਵਿਦਿਆਰਥੀਆਂ ਨਾਲ ਗੱਲ ਕੀਤੀ ਕਿ ਉਹ ਪਹਿਲਾਂ ਕਿੱਥੇ ਪੜ੍ਹਦੇ ਸਨ। ਉਹ ਵੱਡੇ-ਵੱਡੇ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਦਾਖ਼ਲਾ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਹੋਰ ਸਹੂਲਤਾਂ ਹਨ। ਇਨ੍ਹਾਂ ਵਿਦਿਆਰਥੀਆਂ ਕੋਲ ਨਵੇਂ ਵਿਚਾਰ ਹਨ... ਇਹ ਬਹੁਤ ਵਧੀਆ ਹੈ।
ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਤੋਂ ਬਾਅਦ ਉਹ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਭਗਵੰਤ ਮਾਨ ਕੌਟਿਲਿਆ ਸਰਕਾਰੀ ਸਰਵੋਧਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਦਾ ਦੌਰਾ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ 'ਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਮੁੱਖ ਸਿਹਤ ਅਤੇ ਸਕੂਲ ਸਿੱਖਿਆ ਸੰਸਥਾਵਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨਾਲ ਸਕੂਲ ਸਿੱਖਿਆ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵੀ ਹੈ।
Education Loan Information:
Calculate Education Loan EMI