ਪੜਚੋਲ ਕਰੋ
Advertisement
ਅਕਾਲੀ ਦਲ ਦੀਆਂ ਭੁੱਲਾਂ ਬਖ਼ਸ਼ਾਉਣ 'ਤੇ ਭਗਵੰਤ ਮਾਨ ਦੇ ਤਿੱਖੇ ਸਵਾਲ
ਚੰਡੀਗੜ੍ਹ: ਬਾਦਲ ਪਰਿਵਾਰ ਵੱਲੋਂ ਅਕਾਲੀ ਦਲ ਦੇ ਲੀਡਰਾਂ ਸਣੇ ਸ੍ਰੀ ਦਰਬਾਰ ਸਾਹਿਬ ਜਾ ਕੇ ਭੁੱਲਾਂ ਬਖ਼ਸ਼ਾਉਣ ਨੂੰ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਹੁਣ ਤੱਕ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ ਕਰਾਰ ਦਿੱਤਾ ਹੈ। ਚੰਡੀਗੜ੍ਹ ਤੋਂ ਜਾਰੀ ਬਿਆਨ ਵਿੱਚ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਸਭ ਦੀਆਂ ਭੁੱਲਾਂ ਬਖ਼ਸ਼ਣਹਾਰ ਹਨ ਪਰ ਬਾਦਲਾਂ ਵੱਲੋਂ ਜਾਣਬੁੱਝ ਕੇ ਕੀਤੇ ਗਏ ਪਾਪਾਂ ਦੀ ਮੁਆਫ਼ੀ ਹਰਗਿਜ਼ ਨਹੀਂ ਹੋ ਸਕਦੀ।
ਮਾਨ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਸਿਆਸੀ ਜੀਵਨ ਤੇ ਖ਼ਾਸ ਕਰਕੇ ਪਿਛਲੇ 10 ਸਾਲ ਦੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੈ। ਹੁਣ ਆਪਸੀ ਸਿਆਸੀ ਜ਼ਮੀਨ ਖਿਸਕਦੀ ਵੇਖ ਡਰਾਮੇ ਕਰ ਰਹੇ ਹਨ। ਬਾਦਲਾਂ ਤੋਂ ਪੁੱਛਦਿਆਂ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਕਿਹੜੀਆਂ-ਕਿਹੜੀਆਂ ਭੁੱਲਾਂ ਦੀ ਮਾਫ਼ੀ ਮੰਗ ਰਹੇ ਹਨ। ਉਨ੍ਹਾਂ ਪੁੱਛਿਆ ਕਿ ਕੀ ਬਾਦਲ ਹੁਣ ਮੰਨਦੇ ਹਨ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕਿਸਾਨਾਂ ਦੀ ਆਤਮ ਹੱਤਿਆ, ਸੂਬੇ ਦੇ ਸਰੋਤਾਂ ਦੇ ਕਬਜ਼ਾ ਕਰਨ ਆਦਿ ਕੰਮਾਂ ਲਈ ਜ਼ਿੰਮੇਵਾਰ ਹਨ।
ਮਾਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਬਹੁਤ ਸ਼ਾਤਿਰ ਰਾਜਨੀਤਕ ਹਨ ਤੇ ਹਮੇਸ਼ਾ ਲੋਕਾਂ ਦਾ ਧਿਆਨ ਭਟਕਾਉਣ ਲਈ ਧਰਮ ਦਾ ਸਹਾਰਾ ਲੈਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਕਾਲੀਆਂ ਕਰਤੂਤਾਂ ਤੋਂ ਪੰਜਾਬ ਦਾ ਬੱਚਾ-ਬੱਚਾ ਜਾਣੂ ਹੈ। ਹੁਣ ਉਹ ਲੋਕਾਂ ਨੂੰ ਹੋਰ ਬੁੱਧੂ ਨਹੀਂ ਬਣਾ ਸਕਦੇ। ਉਨ੍ਹਾਂ ਕਿਹਾ ਕਿ ਬਾਦਲਾਂ ਲਈ ਝੂਠੀ ਮੁਆਫ਼ੀ ਨਾਲ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘ, ਨਸ਼ੇ ਨਾਲ ਮਰੇ ਨੌਜਵਾਨ ਤੇ ਕਰਜ਼ੇ ਕਾਰਨ ਆਤਮ ਹੱਤਿਆ ਕਰ ਚੁੱਕੇ ਕਿਸਾਨ ਵਾਪਸ ਨਹੀਂ ਆਉਣ ਵਾਲੇ ਤੇ ਚੰਗਾ ਇਹ ਹੀ ਹੋਵੇਗਾ ਕਿ ਉਹ ਹੁਣ ਰਾਜਨੀਤੀ ਛੱਡ ਕੇ ਆਪਣੇ ਘਰ ਬੈਠ ਜਾਣ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement