ਪੜਚੋਲ ਕਰੋ

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ MNC ‘ਚ ਚੋਣ , ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਲੈਪਟਾਪ ਦੇ ਕੇ ਕੀਤਾ ਸਨਮਾਨ

Punjab News : ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ

Punjab News : ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਲਈ ਚੁਣੇ ਗਏ ਇਨ੍ਹਾਂ 15 ਵਿਦਿਆਰਥੀਆਂ ਦੀ ਚੋਣ ਮੋਹਾਲੀ, ਬਠਿੰਡਾ, ਪਟਿਆਲਾ, ਸੰਗਰੂਰ, ਫਿਰੋਜ਼ਪੁਰ ਅਤੇ ਲੁਧਿਆਣਾ ਸਥਿਤ ਛੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਕੀਤੀ ਗਈ ਹੈ।

ਇਹ ਪਹਿਲਕਦਮੀ ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਦਾ ਹਿੱਸਾ ਹੈ, ਜੋ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਜੋ ਗਣਿਤ/ਬਿਜ਼ਨਸ ਮੈਥੇਮੈਟਿਕਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।

ਇਸ ਪ੍ਰੋਗਰਾਮ ਲਈ ਚੁਣੇ ਜਾਣ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਆਪਣੇ ਟੀਚੀਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ 'ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਪਿਆਂ ਦਾ ਮਾਣ ਬਣੋ।

ਕੈਬਨਿਟ ਮੰਤਰੀ ਨੇ ਐਚ.ਸੀ.ਐਲ ਟੀਮ ਨੂੰ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਦਾ ਦਾਇਰਾ ਹੋਰ ਸਰਕਾਰੀ ਸਕੂਲਾਂ ਤੱਕ ਵਧਾਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਲੈਣ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ -ਕਮ-ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਪੜਾਅ ਵਿੱਚ ਛੇ-ਮਹੀਨੇ ਦੀ ਕਲਾਸਰੂਮ ਸਿਖਲਾਈ (ਸੀ.ਆਰ.ਟੀ.) ਦਿੱਤੀ ਜਾਂਦੀ ਹੈ, ਜਿਸ ਉਪਰੰਤ 6-ਮਹੀਨੇ ਦੀ ਇੰਟਰਨਸ਼ਿਪ ਹੁੰਦੀ ਹੈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਤੋਂ ਬਾਅਦ, ਵਿਦਿਆਰਥੀਆਂ ਨੂੰ ਐਚ.ਸੀ.ਐਲ ਵੱਲੋਂ ਭਰਤੀ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਐਚ.ਸੀ.ਐਲ. ਤੋਂ ਵਿੱਤੀ ਸਹਿਯੋਗ ਨਾਲ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਅਤੇ ਸਾਸਤਰਾ (ਐਸ.ਏ.ਐਸ.ਟੀ.ਆਰ.ਏ.) ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਵੀ ਮੌਕਾ ਮਿਲੇਗਾ।
 
ਜ਼ਿਕਰਯੋਗ ਹੈ ਕਿ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ 2 ਮਾਰਚ, 2023 ਨੂੰ ਐਚ.ਸੀ.ਐਲ. ਟਰੇਨਿੰਗ ਸਟਾਫਿੰਗ ਸਰਵਿਸਿਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ ਸੀ। ਇਸ ਪ੍ਰੋਗਰਾਮ ਅਧੀਨ ਚੁਣੇ ਜਾਂਦੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ 200 ਉਮੀਦਵਾਰਾਂ ਦੀਆਂ ਫੀਸਾਂ ਦੀ ਫੰਡਿੰਗ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50% ਫੀਸ) ਪੀ.ਐਸ.ਡੀ.ਐਮ. ਵੱਲੋਂ ਕੀਤੀ ਜਾਂਦੀ ਹੈ।

ਐਚ.ਸੀ.ਐਲ. ਟਰੇਨਿੰਗ ਸਟਾਫ਼ਿੰਗ ਸਰਵਿਸਿਜ਼ ਲਿਮਟਿਡ ਦੇ ਨੁਮਾਇੰਦਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਅਤਿ-ਆਧੁਨਿਕ ਤਕਨੀਕਾਂ ਦੇ ਖੇਤਰ ਵਿੱਚ ਨਵੇਂ ਮੌਕੇ ਖੋਲ੍ਹੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀ ਇੰਟਰਨਸ਼ਿਪ ਦੌਰਾਨ ਐਚ.ਸੀ.ਐਲ. ਵਿਖੇ ਲਾਈਵ ਪ੍ਰੋਜੈਕਟਾਂ 'ਤੇ ਕੰਮ ਕਰਨ, ਤਕਨੀਕੀ ਮਾਹਰਾਂ ਤੋਂ ਸਿੱਖਿਆ ਅਤੇ ਸੇਧ ਲੈ ਕੇ ਆਪਣੇ ਕਰੀਅਰ ਨੂੰ ਸਫ਼ਲਤਾਪੂਰਵਕ ਅੱਗੇ ਵਧਾਉਣ ਦਾ ਮੌਕਾ ਮਿਲੇਗਾ। ਇਸ ਮੌਕੇ ਹਾਜ਼ਰ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਚੁਣੇ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਇਹ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget