Barnala news: ਬਰਨਾਲਾ ਦੇ ਇੱਕ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਲਈ ਖਰਾਬ ਰਾਸ਼ਨ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਮਾਤਾ ਗੁਜਰੀ ਨਗਰ ਵਿੱਚ ਸਥਿਤ ਆਂਗਣਵਾੜੀ ਕੇਂਦਰ ਵਿੱਚ ਜਿਹੜਾ ਰਾਸ਼ਨ ਭੇਜਿਆ ਜਾ ਰਿਹਾ ਹੈ, ਉਸ ਦਾ ਬਹੁਤ ਬੂਰਾ ਹਾਲ ਹੈ। ਇਸ ਰਾਸ਼ਨ ਵਿੱਚ ਸੁਸਰੀ ਅਤੇ ਸੁੰਡੀਆ ਆਦਿ ਮਿਲ ਰਹੀਆਂ ਹਨ।


ਮਾਪਿਆਂ ਨੇ ਆਂਗਣਵਾੜੀ ਕੇਂਦਰ ਦੀ ਸਥਿਤੀ ਬਾਰੇ ਦੱਸਿਆ


ਉੱਥੇ ਹੀ ਇਹ ਰਾਸ਼ਨ ਬੱਚਿਆਂ ਨੂੰ ਦਿੱਤਾ ਜਾ ਰਿਹਾ ਹੈ। ਇਸ ਕਰਕੇ ਇਹ ਬਹੁਤ ਹੀ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਆਟਾ ਅਤੇ ਦਲੀਆ ਲਗਾਤਾਰ ਲੀਕ ਹੋ ਰਿਹਾ ਹੈ। ਇਸ ਤੋਂ ਇਲਾਵਾ ਕਮਰਿਆਂ ਵਿੱਚੋਂ ਵੀ ਬਦਬੂ ਆ ਰਹੀ ਸੀ।


ਇਹ ਵੀ ਪੜ੍ਹੋ: Punjab News: ਰਾਜਪਾਲ ਨੇ ਪੰਜਾਬ ਸਰਕਾਰ ਤੋਂ ਮੰਗਿਆ 50 ਹਜ਼ਾਰ ਕਰੋੜ ਦੇ ਕਰਜ਼ੇ ਦਾ ਵੇਰਵਾ, ਕਿਹਾ- ਪ੍ਰਧਾਨ ਮੰਤਰੀ ਨੂੰ ਦੇਣੀ ਹੈ ਰਿਪੋਰਟ


ਜੇਕਰ ਬੱਚਿਆਂ ਨੂੰ ਅਜਿਹਾ ਖਾਣਾ ਦੇਣਾ ਤਾਂ ਬੰਦ ਕਰ ਦੇਣਾ ਚਾਹੀਦਾ ਆਂਗਣਵਾੜੀ ਸੈਂਟਰ


ਜੇਕਰ ਇਸ ਤਰ੍ਹਾਂ ਦਾ ਖਾਣਾ ਮਿਲਦਾ ਰਿਹਾ ਤਾਂ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਅਜਿਹਾ ਖਾਣਾ ਦੇਣਾ ਹੈ ਤਾਂ ਸਰਕਾਰ ਨੂੰ ਇਹ ਸੈਂਟਰ ਬੰਦ ਕਰ ਦੇਣਾ ਚਾਹੀਦਾ ਹੈ। ਬੱਚਿਆਂ ਨੂੰ ਸਿਹਤਮੰਦ ਬਣਾਉਣ ਦੀ ਬਜਾਏ ਉਨ੍ਹਾਂ ਨੂੰ ਬਿਮਾਰ ਕੀਤਾ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਇਹ ਮੁੱਦਾ ਕਈ ਵਾਰ ਚੁੱਕਿਆ ਗਿਆ ਪਰ ਇਸ ਦੇ ਬਾਵਜੂਦ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਅਜਿਹਾ ਰਾਸ਼ਨ ਆਵੇਗਾ ਤਾਂ ਉਹ ਬਿਲਕੁਲ ਨਹੀਂ ਲੈਣਗੇ।


ਇਹ ਵੀ ਪੜ੍ਹੋ: Punjab news: ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕੀਤਾ ਕਤਲ, ਪਹਿਲਾਂ ਤਲਵਾਰਾਂ ਨਾਲ ਵੱਢਿਆ, ਫਿਰ ਘਰ ਦੇ ਬਾਹਰ ਆ ਕੇ....


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।