ਪੜਚੋਲ ਕਰੋ
ਪੰਜਾਬ ਦੀ ਸਿਆਸਤ 'ਚ ਹਲਚਲ, ਮਸ਼ਹੂਰ ਆਗੂ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਵਾਪਸੀ!
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਭਲਕੇ 6 ਨਵੰਬਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

SAD
Source : twitter
ਪੰਜਾਬ ਦੀ ਸਿਆਸਤ ਚ ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਭਲਕੇ 6 ਨਵੰਬਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵੀ ਪਾਰਟੀ ਵਿੱਚ ਵਾਪਸੀ ਕਰਨ ਦੀ ਸੰਭਾਵਨਾ ਹੈ।
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਸ ਨੂੰ ਲੈਕੇ ਪਟਿਆਲਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਵਾਂ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣਗੇ। ਇਸ ਘਟਨਾਕ੍ਰਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਬਦਲਾਅ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਧੜੇ 'ਅਕਾਲੀ ਦਲ ਪੁਨਰ ਸੁਰਜੀਤ' ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਹੀ ਮੁੜ ਪੁਰਾਣੀ ਪਾਰਟੀ ਵਿੱਚ ਜਾਣ ਦਾ ਰਾਹ ਸਾਫ਼ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Advertisement
ਟ੍ਰੈਂਡਿੰਗ ਟੌਪਿਕ





















