ਪੜਚੋਲ ਕਰੋ

ਬਾਦਲਾਂ ਦੇ ਹੱਕ 'ਚ ਨਿੱਤਰੇ ਸੀਨੀਅਰ ਅਕਾਲੀ, ਲੋਕ ਰੋਹ ਨੂੰ ਡੱਕਣ ਦੀ ਕੋਸ਼ਿਸ਼

ਚੰਡੀਗੜ੍ਹ: ਬੇਅਦਬੀ ਤੇ ਗੋਲ਼ੀ ਕਾਂਡਾਂ ਦੀ ਜਾਂਚ ਲਈ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਵਿਧਾਨ ਸਭਾ ਵਿੱਚ ਬਾਦਲਾਂ ਵਿਰੁੱਧ ਉੱਠੇ ਇਲਜ਼ਾਮਾਂ ਦੇ ਹੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਡੱਕਣ ਦੀ ਕੋਸ਼ਿਸ਼ ਕੀਤੀ ਹੈ। ਵਿਧਾਨ ਸਭਾ ਇਜਲਾਸ ਦੌਰਾਨ ਤੇ ਇਸ ਤੋਂ ਪਹਿਲਾਂ ਅਕਾਲੀ ਜਿਸ ਰਣਜੀਤ ਸਿੰਘ ਰਿਪੋਰਟ ਦਾ ਖੰਡਨ ਕਰਦੇ ਰਹੇ ਹਨ, ਹੁਣ ਸੀਨੀਅਰ ਆਗੂਆਂ ਨੇ ਉਸੇ ਰਿਪੋਰਟ ਨੂੰ ਮੰਨਣ ਦੀ ਦੁਹਾਈ ਪਾਈ ਹੈ। ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਕਿਧਰੇ ਵੀ ਨਾਂ ਨਹੀਂ ਆਇਆ। ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਤੋਤਾ ਸਿੰਘ, ਸੇਵਾ ਸਿੰਘ ਸੇਖਵਾਂ ਤੇ ਬਲਵਿੰਦਰ ਸਿੰਘ ਭੂੰਦੜ ਨਾਲ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਰਿਪੋਰਟ ਵਿੱਚ ਸੀਬੀਆਈ ਵੱਲੋਂ ਮਾਮਲਿਆਂ ਦੀ ਜਾਂਚ ਦੀ ਸਿਫਾਰਸ਼ ਕੀਤੀ ਗਈ ਹੈ। ਹੁਣ ਸਰਕਾਰ ਪੰਜਾਬ ਪੁਲਿਸ ਵੱਲੋਂ ਜਾਂਚ ਕਰਵਾਉਣ ਦੀ ਗੱਲ ਕਹਿ ਰਹੀ ਹੈ। ਪ੍ਰੈੱਸ ਕਾਨਫ਼ਰੰਸ ਵਿੱਚ ਅਕਾਲੀ ਲੀਡਰਾਂ ਨੇ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਲੀਡਰਾਂ ਨੇ ਕਿਹਾ ਕਿ ਉਹ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਪੰਜਾਬੀ ਵਿੱਚ ਅਨੁਵਾਦ ਕਰਵਾ ਕੇ ਪਿੰਡ-ਪਿੰਡ ਵੰਡੇਗੀ ਤਾਂ ਜੋ ਲੋਕਾਂ ਨੂੰ ਸੱਚ ਦਾ ਪਤਾ ਲੱਗ ਸਕੇ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਵੱਲੋਂ ਬਦਮਾਸ਼ ਕਹਿਣਾ ਬਹੁਤ ਗ਼ਲਤ ਗੱਲ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਿਰ 'ਤੇ ਹਨ। ਇਸੇ ਦੌਰਾਨ ਕਾਂਗਰਸ ਸੋਚੀ ਸਮਝੀ ਸਾਜਿਸ਼ ਤਹਿਤ ਅਕਾਲੀ ਦਲ ਨੂੰ 'ਐਂਟੀ ਪੰਥਕ' ਗਰਦਾਨ ਦੇਣ ਵਿੱਚ ਰੁੱਝੀ ਹੋਈ ਹੈ। ਸਾਬਕਾ ਮੰਤਰੀ ਤੇ ਸ਼ਾਹਕੋਟ ਤੋਂ ਵਿਧਾਇਕ ਤੋਤਾ ਸਿੰਘ ਨੇ ਬੇਅਦਬੀ ਮਾਮਲਿਆਂ ਦਾ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਲਈ ਅਕਾਲੀ ਦਲ ਦੀ ਗੁਰਮੀਤ ਰਾਮ ਰਹੀਮ ਨਾਲ ਹੋਈ ਕਥਿਤ ਮੀਟਿੰਗ ਨੂੰ ਸਾਬਤ ਕਰਨ ਦੀ ਚੁਨੌਤੀ ਦਿੱਤੀ। ਤੋਤਾ ਸਿੰਘ ਨੇ ਕਿਹਾ ਕਿ ਸਿਰਸੇ ਵਾਲਾ ਕੇਂਦਰ ਵਿੱਚ ਜਿਸ ਪਾਰਟੀ ਦੀ ਸਰਕਾਰ ਹੁੰਦੀ ਹੈ, ਸੂਬੇ ਵਿੱਚ ਵੀ ਉਸ ਦੀ ਮਦਦ ਕਰਦਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜਿਵੇਂ ਬਰਗਾੜੀ ਕਾਂਡ 'ਚ ਮਾਰੇ ਦੋ ਸਿੰਘਾਂ ਨੂੰ ਕਾਂਗਰਸ ਸਰਕਾਰ ਨੇ 1-1 ਕਰੋੜ ਰੁਪਏ ਦੀ ਮਦਦ ਕੀਤੀ ਗਈ, ਕੀ 1984 ਵਿੱਚ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਕਰੋੜ-ਕਰੋੜ ਦੇ ਕੇ ਮਦਦ ਕਰੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget