ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਤਰਨਤਾਰਨ ਦੇ ਸਾਬਕਾ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ ਦਾ ਦੇਹਾਂਤ ਹੋ ਗਿਆ ਹੈ।ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ।ਉਹ 2017 ਤੋਂ 2022 ਤੱਕ ਵਿਧਾਇਕ ਰਹੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਨੂੰ 14,629 ਵੋਟਾਂ ਦੇ ਰਿਕਾਰਡ ਫਰਕ ਨਾਲ ਹਰਾਇਆ। 40 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਤਰਨਤਾਰਨ ਵਿੱਚ ਕਾਂਗਰਸ ਦਾ ਉਮੀਦਵਾਰ ਹਲਕਾ ਜਿੱਤਿਆ ਹੈ।


ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜੰਤਰ-ਮੰਤਰ ਵਿਖੇ ਦਿੱਤੇ ਧਰਨੇ ਵਿੱਚ ਡਾ: ਅਗਨੀਹੋਤਰੀ ਸਮੇਤ ਹੋਰ ਕਾਂਗਰਸੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਸ਼ਮੂਲੀਅਤ ਕੀਤੀ।