ਮੁਕਤਸਰ: ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤੀ। ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਦੀ ਖਿੱਚੋਤਾਣ ਵਿੱਚਕਾਰ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆਪਣੇ ਭਵਿੱਖ ਵੱਲ ਵੇਖ ਰਹੇ ਹਨ।


ਸ਼ੁੱਕਰਵਾਰ ਕਾਂਗਰਸ ਦੇ ਲੰਬੀ ਹਲਕੇ ਤੋਂ ਸੀਨੀਅਰ ਆਗੂ ਗੁਰਮੀਤ ਸਿੰਘ ਖੁੱਡੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਉਨ੍ਹਾਂ ਕਿਹਾ, “ਸਾਨੂੰ ਲੰਬੇ ਸਮੇਂ ਤੋਂ ਅਣਦੇਖਾ ਕੀਤਾ ਜਾ ਰਿਹਾ ਸੀ, ਇਸ ਲਈ ਇਹ ਕਦਮ ਚੁੱਕਿਆ। ਇਥੋਂ ਤਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਤੋਂ ਬਾਅਦ ਇਕ ਵਾਰ ਵੀ ਇਸ ਜਗ੍ਹਾ ਦਾ ਦੌਰਾ ਨਹੀਂ ਕੀਤਾ। ਕਿਸੇ ਨੇ ਵੀ ਸਾਡੀ ਮੁਸ਼ਕਲਾਂ ਨਹੀਂ ਸੁਣੀਆਂ।”


ਖੁੱਡੀਆਂ ਦਾ ਕਹਿਣਾ ਸੀ ਕਿ ਉਹ ਕਾਂਗਰਸ ਪਾਰਟੀ ਲਈ ਲੰਮੇ ਸਮੇਂ ਤੋਂ ਅਣਥੱੱਕ ਮਿਹਨਤ ਕਰ ਰਹੇ ਹਨ ਪਰ ਪਾਰਟੀ ਵਿੱਚ ਹਮੇਸ਼ਾ ਉਨ੍ਹਾਂ ਦੀ ਅਣਦੇਖੀ ਕੀਤੀ ਗਈ ਹੈ, ਜਿਸ ਕਾਰਨ ਉਹ ਨਿਰਾਸ਼ ਹੋ ਕੇ ਪਾਰਟੀ ਨੂੰ ਅਲਵਿਦਾ ਕਿਹਾ ਹੈ।


ਗੁਰਮੀਤ ਸਿੰਘ ਖੁੱਡੀਆਂ ਸਾਬਕਾ ਮੈਂਬਰ ਪਾਰਲੀਮੈਂਟ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਲੜਕੇ ਹਨ। ਦੱਸ ਦੇਈਏ ਕਿ ਖੁਡੀਆਂ ਇਸ ਤੋਂ ਪਹਿਲਾਂ ਪੰਜ ਸਾਲ ਜ਼ਿਲ੍ਹਾ ਕਾਂਗਰਸ ਕਮੇਟੀ ਮੁਕਤਸਰ ਦੇ ਪ੍ਰਧਾਨ ਰਹੇ ਸਨ। ਉਹ 2004 ਵਿਚ ਕਾਂਗਰਸ ਵਿਚ ਸ਼ਾਮਲ ਹੋਏ ਸਨ। ਉਹ 2017 ਵਿਚ ਲੰਬੀ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਲਈ ਕਵਰਿੰਗ ਉਮੀਦਵਾਰ ਸਨ। ਖੁਡੀਆਂ ਨੇ ਦਾਅਵਾ ਕੀਤਾ ਕਿ ਕੁਝ ਹੋਰ ਕਾਂਗਰਸੀ ਨੇਤਾ ਵੀ ਕਾਂਗਰਸ ਛੱਡ ਗਏ ਹਨ।


ਇਹ ਵੀ ਪੜ੍ਹੋ: Navjot Sidhu ਨੇ ਕੈਪਟਨ ਤੋਂ ਲਿਆ ਆਸ਼ੀਰਵਾਦ, ਸੰਭਾਲਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904