Sri Muktsar Sahib News : ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਲੱਖੇਵਾਲੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਸ ਵੱਲੋਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਉਹ ਆਪਣੇ ਸਿਆਸੀ ਭਵਿੱਖ ਦਾ ਫ਼ੈਸਲਾ ਵਰਕਰਾਂ ਨਾਲ ਗੱਲ ਕਰਕੇ ਕਰਨਗੇ।
ਇਹ ਵੀ ਪੜ੍ਹੋ : RBI ਦੀ ਵੱਡੀ ਕਾਰਵਾਈ, ਹੁਣ ਇਨ੍ਹਾਂ 5 ਸਹਿਕਾਰੀ ਬੈਂਕਾਂ 'ਤੇ ਲਗਾਈਆਂ ਵੱਡੀਆਂ ਪਾਬੰਦੀਆਂ, ਜਾਣੋ ਕੀ ਹੈ ਕਾਰਨ
ਸ਼ੋਸ਼ਲ ਮੀਡੀਆ ਤੇ ਆਪਣੀ ਅਸਤੀਫੇ ਦੀ ਕਾਪੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਵਰਕਰਾਂ ਨਾਲ ਸਲਾਹ ਕਰਕੇ ਅਗਲਾ ਫੈਸਲਾ ਲੈਣਗੇ। ਪੱਤਰ ਰਾਹੀਂ ਉਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਕਾਂਗਰਸ ਦੇ ਪ੍ਰਧਾਨ ਦੀਆਂ ਪਿਛਲੇ ਪੰਜ ਸਾਲ ‘ਚ ਕੀਤੀਆਂ ਬੇਨਿਯਮੀਆਂ ਦੀ ਪੜਤਾਲ ਕਰਾਈ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ
ਦੂਜੇ ਪਾਸੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨਾਲ ਇਸ ਬਾਰੇ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਾਕਾ ਲੱਖੇਵਾਲੀ ਨੂੰ ਕਾਂਗਰਸ ਪਾਰਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਇਕ ਨੋਟਿਸ 20 ਫਰਵਰੀ ਨੂੰ ਦਿੱਤਾ ਗਿਆ ਸੀ, ਜਿਸ ਦੀ ਮਿਤੀ ਅੱਜ ਪੂਰੀ ਹੋ ਰਹੀ ਸੀ ਅਤੇ ਅੱਜ ਉਸ ’ਤੇ ਕਾਂਗਰਸ ਪਾਰਟੀ ਵਲੋਂ ਕਾਰਵਾਈ ਕੀਤੀ ਜਾਣੀ ਸੀ। ਦੱਸ ਦੇਈਏ ਕੇ ਕਾਕਾ ਲੱਖੇਵਾਲੀ ਨੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਕਾਂਗਰਸ ਦੇ ਪ੍ਰਧਾਨ ਦੀਆਂ ਪਿਛਲੇ ਪੰਜ ਸਾਲ ‘ਚ ਕੀਤੀਆਂ ਬੇਨਿਯਮੀਆਂ ਦੀ ਪੜਤਾਲ ਕਰਾਈ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।