Punjab News: ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪੇਸ਼ ਹੋਏ ਹਨ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਵੱਲੋਂ ਓਪੀ ਸੋਨੀ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਓਪੀ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਨੇ ਵਿਜੀਲੈਂਸ ਅਫਸਰਾਂ ਦੇ ਹਰ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਹ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇਣਗੇ।

 

ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸ਼ਨੀਵਾਰ ਨੂੰ ਤਲਬ ਕੀਤਾ ਸੀ ਪਰ ਉਹ ਸ਼ਨੀਵਾਰ ਨੂੰ ਪੇਸ਼ ਨਹੀਂ ਹੋਏ। ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅੱਜ ਪੰਜਾਬ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਵਿਜੀਲੈਂਸ ਸੋਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕਰ ਸਕਦੀ ਹੈ। 

 


 

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਮੰਡੀ 'ਚ ਅਨਾਜ ਦੀ ਢੋਆ-ਢੁਆਈ ਦੇ ਮਾਮਲੇ 'ਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਦਰੱਖਤਾਂ ਦੀ ਨਾਜਾਇਜ਼ ਕਟਾਈ ਦੇ ਮਾਮਲੇ 'ਚ 7 ​​ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਦਕਿ ਸਾਬਕਾ ਜੰਗਲਾਤ ਮੰਤਰੀ 'ਤੇ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਫਸਰਾਂ ਦੇ ਤਬਾਦਲੇ ਅਤੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ 'ਚ ਭ੍ਰਿਸ਼ਟਾਚਾਰ ਦੇ ਦੋਸ਼ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।