Shiromani Akali Dal: ਹੁਕਮਨਾਮਾ ਸ਼ੇਅਰ ਕਰ ਖੋਲ੍ਹ ਦਿੱਤੀ ਬਾਦਲ ਧੜੇ ਦੀ ਪੋਲ...ਭਗੌੜਿਆਂ ਬੜਾ ਰਾਗ ਅਲਾਪਿਆ
ਸੀਨੀਅਰ ਲੀਡਰ ਚਰਨਜੀਤ ਸਿੰਘ ਬਰਾੜ ਨੇ ਫੇਸਬੁੱਕ ਉਪਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਸ਼ੇਅਰ ਕਰਕੇ ਕਿਹਾ ਹੈ ਕਿ ਭਗੌੜਿਆਂ ਇਹ ਬੜਾ ਰਾਗ ਅਲਾਪਿਆ ਗਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ “ਨਿਗਰਾਨ ਕਮੇਟੀ ਲਾਈ ਹੈ।

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੇ ਮਕਸਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੇ ਅੱਜ ਅੰਮ੍ਰਿਤਸਰ ਪਹੁੰਚੀ ਹੈ। ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਤੇ ਇਸ ਤੋਂ ਬਾਅਦ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ। ਬਾਦਲ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੂੰ ਸਿਰਫ ਨਿਗਰਾਨ ਕਮੇਟੀ ਕਹਿਣ ਉਪਰ ਸੀਨੀਅਰ ਲੀਡਰ ਚਰਨਜੀਤ ਸਿੰਘ ਬਰਾੜ ਨੇ ਹੁਕਮਨਾਮਾ ਸ਼ੇਅਰ ਕਰਕੇ ਪੋਲ ਖੋਲ੍ਹ ਦਿੱਤੀ ਹੈ।
ਸੀਨੀਅਰ ਲੀਡਰ ਚਰਨਜੀਤ ਸਿੰਘ ਬਰਾੜ ਨੇ ਫੇਸਬੁੱਕ ਉਪਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਸ਼ੇਅਰ ਕਰਕੇ ਕਿਹਾ ਹੈ ਕਿ ਭਗੌੜਿਆਂ ਇਹ ਬੜਾ ਰਾਗ ਅਲਾਪਿਆ ਗਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ “ਨਿਗਰਾਨ ਕਮੇਟੀ ਲਾਈ ਹੈ। ਇਸ ਨੇ ਤਾਂ ਸਿਰਫ ਨਿਗਰਾਨੀ ਕਰਨੀ ਹੈ। ਲਓ ਜੀ ਇਹ ਪੂਰਾ ਹੁਕਮਨਾਮਾ ਹੈ ਕਿਰਪਾ ਕਰਕੇ ਨਿਗਰਾਨ ਸ਼ਬਦ ਕਿੱਥੇ ਲਿਖਿਆ ਹੈ। ਦੱਸੇ ਕੋਈ ਇਸ ਬਾਰੇ।
ਦਰਅਸਲ ਬਾਦਲ ਧੜੇ ਨੇ ਪਹਿਲਾਂ ਹੀ ਮੈਂਬਰਸ਼ਿਪ ਸ਼ੁਰੂ ਕਰ ਲਈ ਹੈ ਤੇ 32 ਲੱਖ ਦੀ ਭਰਤੀ ਦਾ ਦਾਅਵਾ ਕੀਤਾ ਹੈ। ਬਾਦਲ ਧੜੇ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਕੋਲ ਭਰਤੀ ਕਰਨ ਦਾ ਕੋਈ ਅਧਿਕਾਰ ਨਹੀਂ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰਫ ਨਿਗਰਾਨੀ ਕਰਨ ਲਈ ਕਮੇਟੀ ਬਣਾਈ ਗਈ ਸੀ। ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਦੋ ਕਾਰਜਕਾਰੀ ਮੈਂਬਰ ਹਰਜਿੰਦਰ ਸਿੰਘ ਧਾਮੀ ਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਦੂਸਰੇ ਦਿੱਲੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹਨ।
ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਫਾਰਮ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵੀ ਪੂਰਾ ਨਹੀਂ ਲਿਖਿਆ ਗਿਆ। ਇੱਕ ਥਾਂ 'ਤੇ ਅਕਾਲੀ ਦਲ ਲਿਖਿਆ ਹੈ, ਪਰ ਭਰਤੀ ਕਮੇਟੀ ਨੂੰ ਦੱਸਣਾ ਚਾਹੀਦਾ ਹੈ ਕਿ ਅਕਾਲੀ ਦਲ ਕਦੋਂ ਤੇ ਕਿੱਥੇ ਰਜਿਸਟਰਡ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
