ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਇੱਕ ਵਾਰ ਫਿਰ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨੇ 'ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ੀਪ ਨੇ ਚੰਨੀ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਚੰਨੀ ਸਰਕਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਾਂਗਰਸ ਸਿਆਸੀ ਲਾਹਾ ਲੈਣ ਲਈ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲੇ 'ਚ ਫਸਾਉਣ ਲਈ ਅਹੁਦੇ ਦਾ ਲਾਲਚ ਜਾਂ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਦਾ ਡਰ ਦਿਖਾ ਰਹੀ ਹੈ।


ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡੀਜੀਪੀ ਆਈਪੀਐਸ ਸਹੋਤਾ ਨਾਲ ਕੀਤੀ ਮੀਟਿੰਗ, ਜਿਸ 'ਚ ਗ੍ਰਹਿ ਸਕੱਤਰ ਅਨੁਰਾਗ ਵਰਮਾ ਤੋਂ ਇਲਾਵਾ ਐਸਆਈਟੀ ਦੇ ਅਧਿਕਾਰੀ ਅਤੇ ਐਮਐਲਏ ਕੁਝ ਸੇਵਾਮੁਕਤ ਪੁਲਿਸ ਅਧਿਕਾਰੀ ਵੀ ਮੌਜੂਦ ਸੀ।


ਦੱਸ ਦਈਏ ਕਿ ਹਾਈਕੋਰਟ ਨੇ ਬੇਅਦਬੀ ਦੇ ਮਾਮਲੇ 'ਚ ਕੈਪਟਨ ਸਰਕਾਰ ਦੇ ਸਮੇਂ ਦੌਰਾਨ ਹੋਈ SIT ਜਾਂਚ ਨੂੰ ਖਾਰਿਜ ਕਰ ਦਿੱਤਾ ਹੈ। ਅਕਾਲੀ ਲੀਡਰਸ਼ੀਪ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਬੇਅਦਬੀ ਕਾਂਡ ਦੇ ਭਗੌੜੇ ਮੁਲਜ਼ਮਾਂ ਨੂੰ ਬਚਾਉਣ ਲਈ ਇੱਕ ਔਰਤ ਤੋਂ ਬਿਆਨ ਲੈ ਕੇ ਸੁਖਬੀਰ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।


ਬਾਦਲ ਸਰਕਾਰ ਵਿੱਚ ਐਸਆਈਟੀ ਦੇ ਡੀਆਈਜੀ ਰਹੇ ਰਣਬੀਰ ਸਿੰਘ ਖਟੜਾ ਨੂੰ ਚੰਨੀ ਸਰਕਾਰ ਦੇ ਅਹੁਦੇ ਦਾ ਲਾਲਚ ਦੇ ਕੇ ਸੁਖਬੀਰ ਬਾਦਲ ਖ਼ਿਲਾਫ਼ ਵਰਤਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਵੀ ਲਗਾਏ ਹਨ। ਲੀਡਰਸ਼ੀਪ ਨੇ ਕਿਹਾ ਕਿ ਚੰਨੀ ਦੀ ਮੀਟਿੰਗ ਵਿੱਚ ਸੇਵਾਮੁਕਤ ਡੀਆਈਜੀ ਖਟੜਾ ਨੂੰ ਵੀ ਬੁਲਾਇਆ ਗਿਆ ਸੀ।


ਇਹ ਵੀ ਪੜ੍ਹੋ1947 'ਚ ਦੇਸ਼ ਦੀ ਵੰਡ ਲਈ ਆਰਐਸਐਸ ਜ਼ਿੰਮੇਵਾਰ, ਰਾਜਭਰ ਦੇ ਦਾਅਵੇ ਨੇ ਮਚਾਇਆ ਤਹਿਲਕਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904