ਪੜਚੋਲ ਕਰੋ

Punjab News: ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...

Punjab News: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਨੂੰ ਸਸਪੈਂਡ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬਰਨਾਲਾ ਵਿੱਚ ਸਫ਼ਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ...

Punjab News: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਨੂੰ ਸਸਪੈਂਡ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬਰਨਾਲਾ ਵਿੱਚ ਸਫ਼ਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ ਡੀਐਸਪੀ ਸਿਟੀ ਸਤਬੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਸਿਆਸਤ ਵਿੱਚ ਭੱਖਿਆ ਵਿਵਾਦ

ਜਾਣਕਾਰੀ ਲਈ ਦੱਸ ਦੇਈਏ ਕਿ ਬਰਨਾਲਾ ਵਿੱਚ ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਵਿਚਕਾਰ ਹੋਏ ਵਿਵਾਦ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਨੇਤਾ ਰਾਜਕੁਮਾਰ ਵੇਰਕਾ ਬਰਨਾਲਾ ਦੇ ਸਰਕਾਰੀ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ੇਰੇ ਇਲਾਜ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲਚਾਲ ਜਾਣਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਕਾਂਗਰਸ ਦਾ ਕਹਿਣਾ ਹੈ ਕਿ ਕੇਵਲ ਮੁਅੱਤਲੀ ਨਾਲ ਇਨਸਾਫ਼ ਨਹੀਂ ਹੋਵੇਗਾ ਅਤੇ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜ਼ਰੂਰੀ ਹੈ।

27 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ

ਇਸ ਤੋਂ ਬਾਅਦ ਉੱਥੇ ਹੀ ਸ਼ਾਮ ਨੂੰ ਰਾਜਕੁਮਾਰ ਵੇਰਕਾ ਨੇ ਵੱਡਾ ਐਲਾਨ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਾਰੇ ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ 27 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬੰਦ ਦੇ ਸਮਰਥਨ ਵਿੱਚ ਰਾਸ਼ਟਰੀ ਪੱਧਰ 'ਤੇ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਹੁਣ ਸਾਰੀਆਂ ਦੀਆਂ ਨਜ਼ਰਾਂ ਪ੍ਰਸ਼ਾਸਨ ਦੀ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਇਸ ਮਾਮਲੇ ਵਿੱਚ ਅੱਗੇ ਕੀ ਕਦਮ ਚੁੱਕਦੀ ਹੈ।

ਐਸਸੀ ਕਮਿਸ਼ਨ ਕਰ ਚੁੱਕਿਆ ਹੈ ਰਿਪੋਰਟ ਤਲਬ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ (ਐਸਸੀ) ਕਮਿਸ਼ਨ ਨੇ ਵੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਸ਼ਾਸਨ ਤੋਂ ਰਿਪੋਰਟ ਤਲਬ ਕੀਤੀ ਸੀ। ਚੌਤਰਫ਼ਾ ਦਬਾਅ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਿੱਧੇ ਦਖ਼ਲ ਤੋਂ ਬਾਅਦ ਆਖ਼ਿਰਕਾਰ ਡੀਐਸਪੀ ਸਿਟੀ 'ਤੇ ਮੁਅੱਤਲੀ ਦੀ ਗਾਜ ਡਿੱਗੀ ਹੈ।

Advertisement

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget