(Source: ECI/ABP News/ABP Majha)
Punjab News: ਪੰਜਾਬ ਸਰਕਾਰ ਮਾਸਟਰਾਂ ਨਾਲ ਕੀਤਾ ਵਾਅਦਾ ਮੁੜ ਨਹੀਂ ਕਰ ਸਕੀ ਪੂਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਕੀਤਾ ਵੱਡਾ ਐਲਾਨ
Punjab News: ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਕੁਝ ਅਧਿਆਪਕ ਆਪਣੇ ਤਰੱਕੀ ਦੇ ਕੇਸ ਭੇਜਣ ਤੋਂ ਰਹਿ ਗਏ ਸਨ। ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ਨੇ 22 ਜੁਲਾਈ
Punjab News: ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਸੂਬੇ ਦੇ ਮਾਸਟਰਾਂ ਨਾਲ ਕੀਤਾ ਵਆਦਾ ਪੂਰਾ ਨਹੀਂ ਕਰ ਸਕੀ। ਜਿਸ ਕਰਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਤਰੱਕੀਆਂ ਤੋਂ ਮੁੜ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਦੇ ਕੇਸਾਂ ਨੂੰ ਮੁੜ ਤੋਂ ਵਿਚਾਰਨ ਦੀ ਮੰਗ ਕੀਤੀ ਹੈ। ਦਰਅਸਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲਾਂ ਵਿੱਚ ਹੋਈਆਂ ਤਰੱਕੀਆਂ ਹਾਸਲ ਕਰਨ ਤੋ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਪਦਉਨਤ ਕਰ ਕੇ ਲੈਕਚਰਾਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ।
ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਕੇਸ ਜਮ੍ਹਾਂ ਕਰਵਾਉਣ ਲਈ ਤਰੀਕ ਨਿਸ਼ਚਿਤ ਕੀਤੀ ਸੀ ਪਰ ਇਸ ਪ੍ਰਕਿਰਿਆ ਵਿੱਚ ਫਿਰ ਤੋਂ ਕਾਫ਼ੀ ਸਾਰੇ ਸੀਨੀਅਰ ਅਧਿਆਪਕ ਤਰੱਕੀਆਂ ਤੋਂ ਵਾਂਝੇ ਰਹਿ ਗਏ ਹਨ ਜਦੋਂ ਕਿ ਲਿਸਟਾਂ ਵਿੱਚ ਕਈ ਜੂਨੀਅਰ ਅਧਿਆਪਕਾਂ ਦੇ ਨਾਮ ਆ ਗਏ ਹਨ।
ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਕੁਝ ਅਧਿਆਪਕ ਆਪਣੇ ਤਰੱਕੀ ਦੇ ਕੇਸ ਭੇਜਣ ਤੋਂ ਰਹਿ ਗਏ ਸਨ। ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ਨੇ 22 ਜੁਲਾਈ ਤੱਕ ਕੇਸ ਭੇਜਣ ਦਾ ਇੱਕ ਹੋਰ ਮੌਕਾ ਦਿੱਤਾ ਹੋਇਆ ਹੈ ਪਰ ਇਸ ਦਰਮਿਆਨ ਵਿਭਾਗ ਨੇ ਅਚਾਨਕ ਤਰੱਕੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਇਸ ਵਿੱਚ ਕੇਸ ਜਮ੍ਹਾਂ ਕਰਵਾਉਣ ਵਾਲੇ ਕਈ ਅਧਿਆਪਕ ਫਿਰ ਤੋਂ ਤਰੱਕੀ ਦਾ ਲਾਭ ਨਹੀਂ ਲੈ ਸਕੇ। ਵਿਭਾਗ ਵੱਲੋਂ 12 ਜੁਲਾਈ ਨੂੰ ਤਰੱਕੀ ਕੀਤੇ ਅਧਿਆਪਕਾਂ ਨੂੰ ਸਟੇਸ਼ਨ ਚੋਣ ਲਈ ਵੀ ਸੱਦ ਲਿਆ ਗਿਆ ਹੈ। ਡੀਟੀਐੱਫ ਆਗੂਆਂ ਨੇ ਮੰਗ ਕੀਤੀ ਕਿ 12 ਜੁਲਾਈ ਵਾਲੀ ਲਿਸਟ ਵਿੱਚ ਤਰੱਕੀ ਲੈ ਗਏ ਜੂਨੀਅਰ ਅਧਿਆਪਕਾਂ ਨੂੰ ਸਟੇਸ਼ਨ ਚੋਣ ਵਿੱਚ ਪਹਿਲ ਦੇਣ ਤੋਂ ਪਹਿਲਾਂ ਤਰੱਕੀ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸ ਵਿਚਾਰੇ ਜਾਣ ਤਾਂ ਜੋ ਸੀਨੀਅਰ ਅਧਿਆਪਕਾਂ ਨੂੰ ਸਟੇਸ਼ਨ ਚੋਣ ਵਿੱਚ ਬਣਦਾ ਸਹੀ ਮੌਕਾ ਮਿਲ ਸਕੇ।
ਕੀ ਹੈ ਹੁਕਮ
ਵਿਭਾਗ ਨੇ ਪੱਤਰ ਵਿੱਚ ਲਿਖਿਆ ਕਿ ਪਦਉੱਨਤ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ ਕੀਤੇ ਗਏ ਸਨ। ਹੁਣ ਸਟੇਸ਼ਨ ਅਲਾਟਮੈਂਟ ਅਗਲੇ ਹੁਕਮਾਂ ਤੱਕ ਰੋਕੀ ਹੋਈ ਹੈ। ਤਰੱਕੀ ਪ੍ਰਾਪਤ ਕਰਮਚਾਰੀ ਆਪਣੀ ਪਿਛਲੀ ਪੋਸਟਿੰਗ 'ਤੇ ਮਾਸਟਰ ਕਾਡਰ ਵਜੋਂ ਸੇਵਾ ਕਰਦੇ ਰਹਿਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
Education Loan Information:
Calculate Education Loan EMI