Seoni : ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲੇ 'ਚ ਵਿੱਚ ਗਊ ਤਸਕਰੀ ਦੇ ਸ਼ੱਕ ਵਿੱਚ ਗੁੱਸੇ ਵਿੱਚ ਆਏ ਲੋਕਾਂ ਨੇ 2 ਆਦਿਵਾਸੀਆਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਹੈ। ਉੱਥੇ ਇੱਕ ਆਦਿਵਾਸੀ ਜ਼ਖਮੀ ਹੋਇਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਸੜਕ ’ਤੇ ਆ ਕੇ ਨੈਸ਼ਨਲ ਹਾਈਵੇ ਨੰਬਰ 44 ’ਤੇ ਜਾਮ ਲਾ ਦਿੱਤਾ। ਦੋਵੇਂ ਪਾਸੇ ਕਈ ਕਿਲੋਮੀਟਰ ਤੱਕ ਵਾਹਨਾਂ ਦੀ ਕਤਾਰ ਲੱਗ ਗਈ। ਇਸ ਮਾਮਲੇ 'ਤੇ ਕਾਂਗਰਸ ਦਾ ਦੋਸ਼ ਹੈ ਕਿ ਇਸ ਕਤਲ 'ਚ ਬਜਰੰਗ ਦਲ ਦੇ ਲੋਕ ਸ਼ਾਮਲ ਹਨ।


 

ਕਈ ਕਿਲੋਮੀਟਰ ਤੱਕ ਵਾਹਨਾਂ ਦੀ ਕਤਾਰ


ਪ੍ਰਾਪਤ ਜਾਣਕਾਰੀ ਅਨੁਸਾਰ ਕੁਰਾਈ ਥਾਣਾ ਖੇਤਰ ਦੇ ਪਿੰਡ ਸਿਮਰੀਆ ਵਿੱਚ ਇੱਕ ਘਰ ਵਿੱਚ ਗਊ ਹੱਤਿਆ ਕਰਕੇ ਮਾਸ ਕੱਢਣ ਦੀ ਸੂਚਨਾ ਮਿਲੀ ਸੀ। ਇਸ 'ਤੇ ਕੁਝ ਲੋਕ ਉਥੇ ਪਹੁੰਚ ਗਏ ਅਤੇ ਜਿਨ੍ਹਾਂ 'ਤੇ ਸ਼ੱਕ ਸੀ ,ਉਨ੍ਹਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਕੁੱਟਮਾਰ ਵਿੱਚ 2 ਦੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਮੰਗਲਵਾਰ ਸਵੇਰੇ ਜਦੋਂ ਆਦਿਵਾਸੀ ਭਾਈਚਾਰੇ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਆ ਕੇ ਨੈਸ਼ਨਲ ਹਾਈਵੇਅ 44 'ਤੇ ਜਾਮ ਲਗਾ ਦਿੱਤਾ। ਕੁਰਾਈ ਦੇ ਕਾਂਗਰਸੀ ਵਿਧਾਇਕ ਅਰਜੁਨ ਮਕੋਦੀਆ ਸਮੇਤ ਕਈ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਸੜਕ ਜਾਮ ਕਰ ਦਿੱਤੀ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਲੱਗ ਗਈਆਂ। ਪ੍ਰਸ਼ਾਸਨ ਨੇ ਲੋਕਾਂ ਨੂੰ ਸਮਝਾਇਆ ਪਰ ਭੀੜ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਨੌਕਰੀ ਤੋਂ ਇਲਾਵਾ ਇੱਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ।

 

ਕਾਂਗਰਸ ਨੇ ਬਜਰੰਗ ਦਲ 'ਤੇ ਲਗਾਇਆ ਇਲਜ਼ਾਮ


ਕਾਂਗਰਸ ਦਾ ਇਲਜ਼ਾਮ ਹੈ ਕਿ ਸਿਓਨੀ ਜ਼ਿਲੇ 'ਚ ਬਜਰੰਗ ਦਲ ਦੇ ਵਰਕਰਾਂ ਨੇ ਦੋ ਆਦਿਵਾਸੀਆਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਅਤੇ ਇਕ ਨੌਜਵਾਨ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਕਾਂਗਰਸੀ ਵਿਧਾਇਕ ਅਰਜੁਨ ਸਿੰਘ ਮਕੋਦੀਆ ਨੇ ਧਰਨੇ 'ਤੇ ਬੈਠ ਕੇ ਕਿਹਾ, ਸ਼ਿਵਰਾਜ ਜੀ, ਇਹ ਜੰਗਲ ਰਾਜ ਨਹੀਂ ਤਾਂ ਕੀ ਹੈ..?

ਸਾਬਕਾ ਸੀਐਮ ਕਮਲਨਾਥ ਨੇ ਇਸ ਘਟਨਾ 'ਤੇ ਕੀ ਕਿਹਾ?


ਦੂਜੇ ਪਾਸੇ ਕਾਂਗਰਸ ਦੇ ਸੂਬਾ ਪ੍ਰਧਾਨ ਕਮਲ ਨਾਥ ਨੇ ਕਿਹਾ, "ਸਿਵਨੀ ਜ਼ਿਲ੍ਹੇ ਦੇ ਕਬਾਇਲੀ ਬਲਾਕ ਕੁਰਾਈ ਵਿੱਚ ਦੋ ਆਦਿਵਾਸੀ ਨੌਜਵਾਨਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦੀ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ। ਇਸ ਘਟਨਾ ਵਿੱਚ ਇੱਕ ਆਦਿਵਾਸੀ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ।" ਪਰਿਵਾਰਕ ਮੈਂਬਰਾਂ ਅਤੇ ਸਥਾਨਕ ਪਿੰਡ ਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਜਰੰਗ ਦਲ ਨਾਲ ਸਬੰਧਤ ਹਨ। ਕਮਲ ਨਾਥ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦਾ ਐਲਾਨ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ, ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ ਅਤੇ ਇਲਾਜ ਦੇ ਪੂਰੇ ਪ੍ਰਬੰਧ ਕੀਤੇ ਜਾਣ , ਜ਼ਖਮੀ ਨੌਜਵਾਨਾਂ ਦਾ ਸਰਕਾਰੀ ਖਰਚੇ 'ਤੇ ਇਲਾਜ ਦਾ ਪ੍ਰਬੰਧ ਕੀਤਾ ਜਾਵੇ।