ਲਓ ਜੀ ਬੱਚਿਆਂ ਦੀ ਮੌਜਾਂ...ਭਲਕੇ ਯਾਨੀਕਿ ਸੋਮਵਾਰ ਨੂੰ ਇੱਕ ਹੋਰ ਛੁੱਟੀ ਆ ਗਈ ਹੈ। ਜੇਕਰ ਦੇਖਿਆ ਜਾਏ ਤਾਂ ਸਤੰਬਰ ਮਹੀਨੇ ਕਾਫੀ ਛੁੱਟੀਆਂ ਰਹੀਆਂ। ਹੁਣ ਅਗਲੇ ਮਹੀਨੇ ਤਿਉਹਾਰ ਆ ਰਹੇ ਨੇ, ਜਿਸ ਕਰਕੇ ਅਕਤੂਬਰ ਦੇ ਵਿਚ ਵੀ ਛੁੱਟੀਆਂ ਦੀ ਭਰਮਾਰ ਰਹੇਗੀ। ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਹੋ ਚੁੱਕਿਆ ਹੈ। ਸੂਬੇ ਦੇ ਲੋਕਾਂ ਨੂੰ ਇਸ ਮਹੀਨੇ 22 ਤਰੀਕ ਯਾਨੀਕਿ ਸੋਮਵਾਰ ਨੂੰ ਇੱਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ। ਇਸ ਦੌਰਾਨ ਪੰਜਾਬ ਭਰ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
22 ਸਤੰਬਰ ਦੀ ਛੁੱਟੀ ਰਹੇਗੀ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸੂਬੇ ਦੀਆਂ ਜਨਤਕ ਛੁੱਟੀਆਂ ਵਿਚ 22 ਸਤੰਬਰ ਦੀ ਛੁੱਟੀ ਵੀ ਸ਼ਾਮਲ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ ਇਸ ਛੁੱਟੀ ਤੋਂ ਪਹਿਲਾਂ ਐਤਵਾਰ ਦੀ ਹਫਤਾਵਾਰ ਛੁੱਟੀ ਰਹੇਗੀ। ਇਸ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀ ਐਤਵਾਰ ਅਤੇ ਸੋਮਵਾਰ ਨੂੰ 2 ਇਕੱਠੀਆਂ ਛੁੱਟੀਆਂ ਆ ਗਈਆਂ ਹਨ। ਬਹੁਤ ਸਾਰੇ ਸਰਕਾਰੀ ਵਿਭਾਗਾਂ ਦੇ ਵਿੱਚ ਸ਼ਨੀਵਾਰ ਦੀ ਛੁੱਟੀ ਵੀ ਰਹਿੰਦੀ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਮੁਲਾਜ਼ਮਾਂ ਨੂੰ ਤਿੰਨ ਛੁੱਟੀਆਂ ਮਿਲ ਗਈਆਂ ਹਨ।
ਇਸ ਜ਼ਿਲ੍ਹੇ 'ਚ ਮੰਗਲਵਾਰ ਦੀ ਰਹੇਗੀ ਛੁੱਟੀ
ਫਰੀਦਕੋਟ ਜ਼ਿਲ੍ਹੇ 'ਚ ਮੰਗਲਵਾਰ ਯਾਨੀਕਿ 23 ਸਤੰਬਰ ਨੂੰ ਛੁੱਟੀ ਰਹੇਗੀ ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਫਰੀਦਕੋਟ ਪੂਨਦੀਪ ਕੌਰ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਜਾਰੀ ਪੱਤਰ ਅਨੁਸਾਰ, ਮੰਗਲਵਾਰ ਨੂੰ ਫਰੀਦਕੋਟ 'ਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰਾਂ ਆਦਿ 'ਚ ਲੋਕਲ ਛੁੱਟੀ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।