ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਹਤ ਮੰਤਰੀ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਅਕਾਲੀ ਦਲ ਨੇ ਸਿਹਤ ਮੰਤਰੀ ਤੇ ਕੋਰੋਨਾ ਵਾਇਰਸ ਦੇ ਨਿਯਮਾਂ ਦਾ ਉਲੰਘਣ ਕਰਕੇ ਅਨੇਕਾਂ ਲੋਕਾਂ ਦੀ ਜਾਨ ਖ਼ਤਰੇ ’ਚ ਪਾਉਣ ਦਾ ਦੋਸ਼ ਲਗਾਇਆ ਹੈ। ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ਼ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ 30 ਅਪ੍ਰੈਲ ਨੂੰ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਤਪਾ ਵਿਖੇ ਨਗਰ ਕੌਂਸਲ ਪ੍ਰਧਾਨ ਦੀ ਤਾਜ਼ਪੋਸ਼ੀ ਸਮਾਗਮ ਵਿੱਚ ਪਹੁੰਚੇ ਸਨ। ਜਿੱਥੇ 500 ਲੋਕਾਂ ਦਾ ਇਕੱਠ ਕਰਕੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।



ਉਥੇ ਜਿਸ ਨਗਰ ਕੌਂਸ਼ਲ ਪ੍ਰਧਾਨ ਨਾਲ ਸਿਹਤ ਮੰਤਰੀ ਨੇ 2 ਘੰਟੇ ਸਮਾਂ ਗੁਜ਼ਾਰਿਆ, ਉਸਦੀ ਕੋਰੋਨਾ ਰਿਪੋਰਟ ਅੱਜ ਪੌਜ਼ੇਟਿਵ ਆਈ ਹੈ। ਜਿਸ ਕਰਕੇ ਸਿਹਤ ਮੰਤਰੀ ਇਸ ਸਮਾਗਮ ਤੋਂ ਬਾਅਦ ਕੋਵਿਡ19 ਦੀ ਰੀਵਿਊ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ, ਸਿਹਤ ਅਧਿਕਾਰੀਆਂ ਅਤੇ ਚੰਡੀਗੜ ਦੇ ਪੱਤਰਕਾਰਾਂ ਦੇ ਰੂਬਰੂ ਹੋ ਚੁੱਕੇ ਹਨ। 
ਅਕਾਲੀ ਆਗੂ ਨੇ ਕਿਹਾ ਕਿ ਸਿਹਤ ਮੰਤਰੀ ਵਲੋਂ ਤਪਾ ਵਿਖੇ ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ’ਤੇ ਉਹਨਾਂ ਨੇ ਤਪਾ ਦੀ ਪੁਲਿਸ ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਵੀ ਮੰਗ ਕੀਤੀ ਸੀ, ਪਰ ਅਜੇ ਤੱਕ ਉਹਨਾਂ ’ਤੇ ਪੁਲਿਸ ਨੇ ਕੋਈ ਪਰਚਾ ਦਰਜ਼ ਨਹੀਂ ਕੀਤਾ। 


 


ਉਹਨਾਂ ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।ਅਕਾਲੀ ਹਲਕਾ ਇੰਚਾਰਜ਼ ਨੇ ਦੱਸਿਆ ਕਿ ਤਪਾ ਨਗਰ ਕੌਂਸ਼ਲ ਦੇ ਪ੍ਰਧਾਨ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਦੇ ਬਾਵਜੂਦ ਉਹਨਾਂ ਵਲੋਂ ਨਗਰ ਕੌਂਸ਼ਲ ਦੀ ਮੀਟਿੰਗ ਕਰਕੇ ਮਤੇ ਪਾਸ ਕੀਤੇ ਗਏ ਹਨ। ਜਿਸ ਕਰਕੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਈਓ ’ਤੇ ਕਾਰਵਾਈ ਦੀ ਮੰਗ ਕੀਤੀ ਹੈ।


 





ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ