ਪੜਚੋਲ ਕਰੋ
Advertisement
Sero Survey Punjab: ਪੰਜਾਬ 'ਚ 27.7 ਫੀਸਦ ਲੋਕ ਕੋਰੋਨਾ ਨਾਲ ਸੀਰੋ ਪੌਜ਼ੇਟਿਵ, ਨਿਵੇਕਲਾ ਸਰਵੇਖਣ 'ਚ ਖੁਲਾਸਾ
Serological Survey in Punjab: ਪੰਜਾਬ ਦੇ ਸੀਮਤ ਜ਼ੋਨਾਂ ਵਿੱਚ 27.7 ਫੀਸਦੀ ਵਸੋਂ ਕੋਵਿਡ ਐਂਟੀਬਾਡੀਜ਼ ਨਾਲ ਪੌਜ਼ੇਟਿਵ ਪਾਈ ਗਈ ਹੈ। ਜੋ ਕਿ ਇਹ ਦਰਸਾਉਂਦਾ ਹੈ ਕਿ ਇਹ ਲੋਕ ਪਹਿਲਾ ਹੀ ਗ੍ਰਸਤ ਸੀ ਅਤੇ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਗਏ ਹਨ।
ਚੰਡੀਗੜ੍ਹ: ਪੰਜਾਬ ਦੇ ਸੀਮਤ ਜ਼ੋਨਾਂ ਵਿੱਚ 27.7 ਫੀਸਦੀ ਵਸੋਂ ਕੋਵਿਡ ਐਂਟੀਬਾਡੀਜ਼ ਨਾਲ ਪੌਜ਼ੇਟਿਵ ਪਾਈ ਗਈ ਹੈ। ਜੋ ਕਿ ਇਹ ਦਰਸਾਉਂਦਾ ਹੈ ਕਿ ਇਹ ਲੋਕ ਪਹਿਲਾ ਹੀ ਗ੍ਰਸਤ ਸੀ ਅਤੇ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਗਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਸੱਦੀ ਗਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਪੇਸ਼ ਕੀਤੇ ਸਰਵੇਖਣ ਦੇ ਨਤੀਜਿਆਂ ਵਿੱਚ ਦਿਖਾਇਆ ਗਿਆ ਕਿ ਸੀਮਤ ਜ਼ੋਨਾਂ ਵਿੱਚ ਸਾਰਸ-ਕੋਵ-2 ਐਂਟੀਬਾਡੀਜ਼ ਦਾ ਪ੍ਰਸਾਰ ਸਭ ਤੋਂ ਵੱਧ ਅੰਮ੍ਰਿਤਸਰ ਜ਼ਿਲੇ ਵਿੱਚ 40 ਫੀਸਦੀ ਹੈ।
ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ
ਇਸ ਤੋਂ ਬਾਅਦ ਲੁਧਿਆਣਾ ਵਿੱਚ 36.5 ਫੀਸਦੀ, ਐਸ.ਏ.ਐਸ.ਨਗਰ ਵਿੱਚ 33.2 ਫੀਸਦੀ, ਪਟਿਆਲਾ ਜ਼ਿਲੇ ਵਿੱਚ 19.2 ਫੀਸਦੀ ਅਤੇ ਜਲੰਧਰ ਵਿੱਚ 10.8 ਫੀਸਦੀ ਹੈ।ਇਹ ਪੰਜਾਬ ਦਾ ਪਹਿਲਾ ਨਿਵੇਕਲਾ ਸਰਵੇਖਣ ਹੈ ਜੋ ਪਹਿਲੀ ਤੋਂ 17 ਅਗਸਤ ਤੱਕ ਸੂਬੇ ਦੇ ਪੰਜ ਸੀਮਤ ਜ਼ੋਨਾਂ ਵਿੱਚ ਯੋਜਨਾਬੰਦ ਤਰੀਕੇ ਨਾਲ ਬੇਤਰਤੀਬੇ (ਰੈਂਡਮ) ਤੌਰ 'ਤੇ ਕੀਤਾ ਗਿਆ।ਇਸ ਲਈ ਚੁਣੇ ਗਏ 1250 ਵਿਅਕਤੀਆਂ ਦੇ ਸੈਂਪਲ ਲਏ ਗਏ।
ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਆਈ.ਸੀ.ਐਮ.ਆਰ. ਦੇ ਸਹਿਯੋਗ ਨਾਲ ਕੀਤਾ ਗਿਆ ਸਰਵੇਖਣ ਆਮ ਸੀ।ਇਹ ਸਰਵੇਖਣ ਰਿਪੋਰਟ ਉਸ ਦਿਨ ਆਈ ਜਦੋਂ ਦਿੱਲੀ ਨੇ ਆਪਣੀ ਦੂਜੀ ਸੀਰੋ ਸਰਵੇਖਣ ਦੇ ਨਤੀਜੇ ਜਾਰੀ ਕੀਤੇ ਸੀ।ਜਿਸ ਅਨੁਸਾਰ ਕੌਮੀ ਰਾਜਧਾਨੀ ਵਿੱਚ 29 ਫੀਸਦੀ ਦੇ ਕਰੀਬ ਸੀਰੋਪਾਜ਼ੇਟਿਵ ਸਨ।
ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ
ਪੰਜਾਬ ਦੇ ਇਸ ਨਿਵੇਕਲੇ ਸਰਵੇਖਣ ਲਈ ਪੰਜ ਸੀਮਤ ਜ਼ੋਨਾਂ ਨੂੰ ਚੁਣਿਆ ਗਿਆ ਜਿਨਾਂ ਖੇਤਰਾਂ ਵਿੱਚ ਕੋਵਿਡ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ। ਇਹ ਪਟਿਆਲਾ, ਐਸ.ਏ.ਐਸ. ਨਗਰ, ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਜ਼ਿਲਿਆਂ ਦੇ ਇਲਾਕੇ ਸੀ। ਹਰੇਕ ਜ਼ੋਨ 'ਚੋਂ 250 ਲੋਕਾਂ ਦੇ ਸੈਂਪਲ ਲਏ ਗਏ ਅਤੇ ਰੈਂਡਮ ਤੌਰ 'ਤੇ ਚੁਣੇ ਗਏ ਹਰੇਕ ਘਰ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਇਕ ਬਾਲਗ ਵਿਅਕਤੀ ਨੂੰ ਸਰਵੇਖਣ ਲਈ ਚੁਣਿਆ ਗਿਆ।
ਇਸ ਸਰਵੇਖਣ ਦਾ ਉਦੇਸ਼ ਰੈਪਿਡ ਐਂਟੀਬਾਡੀ ਟੈਸਟਿੰਗ ਕਿੱਟ ਰਾਹੀਂ ਸਾਰਸ-ਕੋਵ-2 ਐਂਟੀਬਾਡੀਜ਼ (ਆਈਜੀਐਮ/ਆਈਜੀਜੀ) ਦੇ ਪ੍ਰਸਾਰ ਨੂੰ ਦੇਖਣਾ ਸੀ।
ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਪੰਜਾਬ
Advertisement