ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਭਲਕੇ (ਮੰਗਲਵਾਰ) ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਲੋਕ 16 ਅਕਤੂਬਰ ਨੂੰ ਸੇਵਾ ਕੇਂਦਰਾਂ ਵਿੱਚ ਕੰਮ ਕਰਵਾ ਸਕਣਗੇ। ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਲਕੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਕਰਮਚਾਰੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨਾਂ ਵਿੱਚ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ। ਇਸ ਤੋਂ ਪਹਿਲਾਂ 15 ਅਕਤੂਬਰ ਨੂੰ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਜ਼ਰੂਰੀ ਖ਼ਬਰ ! ਪੰਜਾਬ 'ਚ ਭਲਕੇ ਬੰਦ ਰਹਿਣਗੇ ਸੇਵਾ ਕੇਂਦਰ, ਸਰਕਾਰ ਨੇ ਲਿਆ ਫੈਸਲਾ, ਜਾਣੋ ਕੀ ਬਣੀ ਵਜ੍ਹਾ
ABP Sanjha
Updated at:
14 Oct 2024 06:48 PM (IST)
Edited By: Gurvinder Singh
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਭਲਕੇ (ਮੰਗਲਵਾਰ) ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਲੋਕ 16 ਅਕਤੂਬਰ ਨੂੰ ਸੇਵਾ ਕੇਂਦਰਾਂ ਵਿੱਚ ਕੰਮ ਕਰਵਾ ਸਕਣਗੇ। ਜਾਣੋ ਕਿਉਂ ਲਿਆ ਗਿਆ ਇਹ ਫ਼ੈਸਲਾ ?
Punjab News