ਪੜਚੋਲ ਕਰੋ

Punjab News: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

ਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ...

ਚੰਡੀਗੜ੍ਹ: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਕਾਇਆ ਕੇਸਾਂ ਦੀ ਦਰ 0.10 ਫ਼ੀਸਦੀ 'ਤੇ ਆ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ 99.90 ਫ਼ੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ।

ਅਮਨ ਅਰੋੜਾ ਅੱਜ ਇੱਥੇ ਵੀਡੀਓ ਕਾਨਫਰੰਸ ਜ਼ਰੀਏ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੀਖਿਆ ਲਈ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਹਰੇਕ ਸਬੰਧਤ ਵਿਭਾਗ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ  ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਅਰਜ਼ੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਵਿਚਾਰਿਆ ਜਾ ਰਿਹਾ ਹੈ। 
 
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਅਤੇ ਸੇਵਾ ਕੇਂਦਰਾਂ ਵਿੱਚ ਲੱਗਦੇ ਲੋਕਾਂ ਦੇ ਗੇੜਿਆਂ ਨੂੰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। 
ਕੈਬਨਿਟ ਮੰਤਰੀ ਨੇ ਬਕਾਇਆ ਕੇਸਾਂ ਦੀ ਦਰ ਘਟਾ ਕੇ 0.10 ਫ਼ੀਸਦੀ ਤੱਕ ਲਿਆਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
ਮੀਟਿੰਗ ਦੌਰਾਨ ਆਫ਼ਲਾਈਨ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ, ਵੱਖ-ਵੱਖ ਸਰਟੀਫਿਕੇਟਾਂ ਦੇ ਰਲੇਵੇਂ, ਦਸਤਾਵੇਜ਼ਾਂ ਦੇ ਨਿਪਟਾਰੇ ਸਬੰਧੀ ਨੀਤੀ, ਲੰਬੇ ਸਮੇਂ ਤੋਂ ਬਕਾਇਆ ਇਤਰਾਜ਼ਾਂ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਪ੍ਰਕਿਰਿਆ, ਆਧਾਰ ਬੇਸਡ ਈ-ਕੇ.ਵਾਈ.ਸੀ. ਦੀ ਸ਼ੁਰੂਆਤ ਆਦਿ ਸਮੇਤ ਵੱਖ-ਵੱਖ ਸੇਵਾਵਾਂ ਦੀ ਡਲਿਵਰੀ ਵਿੱਚ ਸੁਧਾਰ ਸਬੰਧੀ ਸੁਝਾਵਾਂ 'ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਦੀ ਪੜਚੋਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਫਟਵੇਅਰ ਸੈੱਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਾਫਟਵੇਅਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਾਫਟਵੇਅਰ ਸੈੱਲ ਦੇ ਸਮੂਹ ਟੀਮ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ।

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget