(Source: ECI/ABP News/ABP Majha)
Punjab Weather: ਅੱਤ ਦੀ ਗਰਮੀ ਵਾਲੇ ਦਿਨਾਂ 'ਚ ਪਾਰਾ 7 ਡਿਗਰੀ ਡਿੱਗਿਆ, 5 ਮਈ ਤੱਕ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ
Punjab Weather Update: ਬਦਲਦੇ ਮੌਸਮ ਕਾਰਨ ਪੰਜਾਬ ਵਿੱਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ ਵਿੱਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।
ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੀ ਚੇਤਾਵਨੀ
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਅਤੇ 5 ਮਈ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਗੜੇ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਵੱਖ-ਵੱਖ ਥਾਵਾਂ ਦਾ ਤਾਪਮਾਨ
ਸੋਮਵਾਰ ਨੂੰ ਗੁਰਦਾਸਪੁਰ ਦਾ ਸਭ ਤੋਂ ਵੱਧ ਤਾਪਮਾਨ 32.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 28.4, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29.0, ਜਲੰਧਰ ਵਿੱਚ 26.9, ਮੁਹਾਲੀ ਵਿੱਚ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਵੀ ਹੋਈ। ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਪਟਿਆਲਾ ਵਿੱਚ 0.1 ਮਿਲੀਮੀਟਰ, ਫਰੀਦਕੋਟ ਵਿੱਚ 0.5, ਮੋਗਾ ਵਿੱਚ 1.0, ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ ਮੀਂਹ ਪਿਆ।
ਜ਼ਿਆਦਾਤਰ ਛਾਏ ਰਹੇ ਬੱਦਲ
ਜ਼ਿਆਦਾਤਰ ਇਲਾਕਿਆਂ 'ਚ ਆਸਮਾਨ 'ਚ ਬੱਦਲ ਛਾਏ ਰਹਿਣ ਕਾਰਨ ਪਾਰਾ 'ਚ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ, ਹਾਲਾਂਕਿ, 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.6 ਡਿਗਰੀ ਸੈਲਸੀਅਸ ਘੱਟ ਰਿਹਾ। ਮੁਕਤਸਰ ਦਾ ਸਭ ਤੋਂ ਘੱਟ ਤਾਪਮਾਨ 18.4 ਡਿਗਰੀ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :