Firozpur News: ਫ਼ਿਰੋਜਪੁਰ ਵਿੱਚ ਸੱਤ ਮਹੀਨੇ ਦੀ ਗਰਭਵਤੀ ਮਹਿਲਾ ਦੀ ਭੇਤਭਰੇ ਹਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਲੜਕੀ ਦੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਗੰਭੀਰ ਇਲਜ਼ਾਮ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। 


ਹਾਸਲ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਕੇ ਵਿੱਚ ਪਿਛਲੇ 7 ਮਹੀਨੇ ਦੀ ਗਰਭਵਤੀ ਵਿਆਹੁਤਾ ਦੀ ਮੌਤ ਹੋਈ ਹੈ। ਮ੍ਰਿਤਕ ਲੜਕੀ ਦੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਨੇ ਇਲਜ਼ਾਮ ਲਗਾਏ ਕਿ ਉਨ੍ਹਾਂ ਦੀ ਲੜਕੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਅੱਜ ਉਸ ਦੀ ਮੌਤ ਹੋ ਗਈ ਹੈ। ਇਸ ਦੀ ਸੂਚਨਾ ਮ੍ਰਿਤਕ ਲੜਕੀ ਦੀ ਸਹੇਲੀ ਤੋਂ ਸੂਚਨਾ ਮਿਲਦੇ ਹੀ ਉਹ ਇੱਥੇ ਪਹੁੰਚੇ ਪਰ ਸਹੁਰੇ ਪਰਿਵਾਰ ਵੱਲੋਂ ਸਾਨੂੰ ਇਸ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।


ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਗਰਭਵਤੀ ਲੜਕੀ ਦੀ ਮੌਤ ਹੋ ਗਈ ਹੈ। ਅਸਲ ਵਿੱਚ ਗਰਭਵਤੀ ਹੋਣ ਕਾਰਨ ਉਸ ਦੇ ਪਤੀ ਨੇ ਪਿੰਡ ਵਿੱਚੋਂ ਇਲਾਜ ਕਰਾਉਂਦਿਆਂ ਡਾਕਟਰ ਕੋਲੋਂ ਟੀਕਾ ਲਗਾਇਆ ਸੀ। ਇਸ ਉਪਰੰਤ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਦਹੇਜ ਦੇ ਦੋਸ਼ ਸਹੁਰੇ ਪਰਿਵਾਰ ਤੇ ਲਗਾਏ ਜਾ ਰਹੇ ਹਨ। ਉਸ ਦਾ ਜਵਾਬ ਦਿੰਦਿਆ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਪਰਿਵਾਰ ਬਿਆਨ ਲਿਖਵਾਏ ਜਾਣਗੇ ਤੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


IND vs NZ Live Streaming: ਬੁੱਧਵਾਰ ਨੂੰ ਖੇਡਿਆ ਜਾਵੇਗਾ ਤੀਜਾ ਤੇ ਆਖਰੀ ਵਨਡੇ, ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ


Punjab News: ਭਗਵੰਤ ਮਾਨ ਸਰਕਾਰ ਦਾ VIP ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ, ਮਹਿੰਗੇ ਹੋਟਲਾਂ 'ਚ ਨਹੀਂ ਠਹਿਰਣਗੇ ਮੰਤਰੀ
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ