ਜਲੰਧਰ: ਕੋਰੋਨਾਵਾਇਰਸ ਦਾ ਕਹਿਰ ਦਿਨੋਂ ਦਿਨ ਵੱਧਦਾ ਨਜ਼ਰ ਆ ਰਿਹਾ ਹੈ।ਪੰਜਾਬ ਦੇ ਜ਼ਿਲ੍ਹਾ ਜਲੰਧਰ 'ਚ ਵੀਰਵਾਰ ਨੂੰ ਕੋਰੋਨਾਵਾਇਰਸ ਨਾਲ ਸੱਤ ਤਾਜ਼ਾ ਮਾਮਲੇ ਸੰਕਰਮਿਤ ਪਾਏ ਗਏ ਹਨ।
ਇਹ ਨਵੇਂ ਮਾਮਲਿਆਂ 'ਚ ਚਾਰ ਮਾਮਲੇ ਰੇਲਵੇ ਸਟੇਸ਼ਨ ਨੇੜੇ ਕਾਜ਼ੀ ਮੰਡੀ ਇਲਾਕੇ ਤੋਂ ਹਨ ਤੇ ਦੋ ਨਿੱਜੀ ਹਸਪਤਾਲ ਨਾਲ ਸਬੰਧਤ ਹਨ। ਇਨ੍ਹਾਂ ਨੇਵੇਂ ਮਾਮਲਿਆਂ ਨਾਲ ਸ਼ਹਿਰ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 200 ਪਾਰ ਹੋ ਗਈ ਹੈ। ਇਸ ਵਕਤ ਜਲੰਧਰ 'ਚ 206 ਲੋਕ ਕੋਰੋਨਾਵਾਇਰਸ ਦੀ ਲਾਗ ਨਾਲ ਸੰਕਰਮਿਤ ਹਨ।
ਇਸ ਦੌਰਾਨ ਮੇਅਰ ਦੇ ਓਐਸਡੀ ਹਰਪ੍ਰੀਤ ਸਿੰਘ ਵਾਲੀਆ, ਕਾਂਗਰਸ ਆਗੂ ਦੀਪਕ ਸ਼ਰਮਾ ਸਣੇ ਅੱਠ ਲੋਕਾਂ ਦੀ ਰਿਪੋਰਟ ਨਕਾਰਾਤਮਕ ਆਈ ਹੈ।ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਘਰ ਭੇਜ ਦਿੱਤਾ ਗਿਆ। ਸਿਵਲ ਹਸਪਤਾਲ ਜਲੰਧਰ ਤੋਂ ਹੁਣ ਤੱਕ 33 ਮਰੀਜ਼ ਠੀਕ ਹੋ ਕਿ ਘਰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ
ਕੋਰੋਨਾ ਦੇ ਕਹਿਰ 'ਚ ਪੰਜਾਬ ਤੋਂ ਰਾਹਤ ਦੀ ਵੱਡੀ ਖ਼ਬਰ!
ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ
ਭਾਰਤ 'ਚ ਕੋਰੋਨਾ ਨੂੰ ਨਹੀਂ ਲੱਗੀ ਬਰੇਕ, ਪੌਣੇ ਲੱਖ ਤੋਂ ਵਧੇ ਕੇਸ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ