ਪੜਚੋਲ ਕਰੋ
Advertisement
ਇਰਾਕ ’ਚ ਫਸੇ ਪੰਜਾਬੀਆਂ ਲਈ ਖੁਸ਼ਖਬਰੀ!
ਇਰਾਕ ’ਚ ਫਸੇ ਪੰਜਾਬੀ ਨੌਜਵਾਨ 27 ਜੁਲਾਈ ਨੂੰ ਪਰਤਣਗੇ। ਇਹ ਦਾਅਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਟਰੈਵਲ ਏਜੰਟਾਂ ਵੱਲੋਂ ਕੀਤੀ ਧੋਖਾਧੜੀ ਸਦਕਾ ਪਿਛਲੇ ਅੱਠ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ ਅੰਦਰ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ 27 ਜੁਲਾਈ ਨੂੰ ਵਾਪਸ ਘਰ ਲਿਆਂਦਾ ਜਾਵੇਗਾ।
ਚੰਡੀਗੜ੍ਹ: ਇਰਾਕ ’ਚ ਫਸੇ ਪੰਜਾਬੀ ਨੌਜਵਾਨ 27 ਜੁਲਾਈ ਨੂੰ ਪਰਤਣਗੇ। ਇਹ ਦਾਅਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਟਰੈਵਲ ਏਜੰਟਾਂ ਵੱਲੋਂ ਕੀਤੀ ਧੋਖਾਧੜੀ ਸਦਕਾ ਪਿਛਲੇ ਅੱਠ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ ਅੰਦਰ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ 27 ਜੁਲਾਈ ਨੂੰ ਵਾਪਸ ਘਰ ਲਿਆਂਦਾ ਜਾਵੇਗਾ।
ਹਰਸਿਮਰਤ ਬਾਦਲ ਨੇ ਕਿਹਾ ਕਿ ਇਰਬਿਲ ਦੇ ਭਾਰਤੀ ਕੌਂਸਲ ਜਨਰਲ ਵੱਲੋਂ ਸੂਚਨਾ ਦਿੱਤੀ ਗਈ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਪਾਸਪੋਰਟਾਂ ’ਤੇ ਵਾਪਸੀ ਦੀਆਂ ਮੋਹਰਾਂ ਲੱਗ ਚੁੱਕੀਆਂ ਹਨ। ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਸੱਤ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਵੱਲੋਂ ਇਰਾਕ ਵਿੱਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗਿਆ ਗਿਆ ਸੀ।
ਇਸੇ ਦੌਰਾਨ ਬਿਕਰਮ ਮਜੀਠੀਆ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਮੁਸੀਬਤ ’ਚ ਫਸੇ ਪਰਵਾਸੀ ਭਾਰਤੀਆਂ ਦੀ ਮਦਦ ਲਈ ਹੈਲਪਲਾਈਨ ਸਥਾਪਤ ਕੀਤੀ ਜਾ ਚੁੱਕੀ ਹੈ। ਪਰਵਾਸੀ ਭਾਰਤੀ ਆਪਣੀ ਕਿਸੇ ਵੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਅਕਾਲੀ ਦਲ ਕੋਲ ਪਹੁੰਚ ਕਰ ਸਕਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਪੰਜਾਬ
ਪੰਜਾਬ
Advertisement