ਪੜਚੋਲ ਕਰੋ

ਸੰਗਰੂਰ ਜ਼ਿਮਨੀ ਚੋਣ 'ਚ ਹੋਏ ਕਈ ਵੱਡੇ ਉਲਟ-ਫੇਰ, ਅੰਕੜਿਆਂ ਨੇ ਉਡਾਈ ਵੱਡੀਆਂ ਸਿਆਸੀ ਪਾਰਟੀਆਂ ਦੀ ਨੀਂਦ 

ਆਮ ਆਦਮੀ ਪਾਰਟੀ  ਮੁੱਖ ਮੰਤਰੀ  ਭਗਵੰਤ ਮਾਨ ਦੇ ਹਲਕੇ ਧੂਰੀ ਤੋਂ 12,036 ਵੋਟਾਂ ਨਾਲ ਜੇਤੂ ਰਹੀ ਹੈ। ਇਸੇ ਤਰ੍ਹਾਂ ‘ਆਪ’ ਹਲਕਾ ਸੁਨਾਮ ਤੋਂ 1483, ਹਲਕਾ ਲਹਿਰਾ ਤੋਂ 2790 ਵੋਟਾਂ ਅਤੇ ਮਹਿਲ ਕਲਾਂ ਤੋਂ ਸਿਰਫ਼ 203 ਵੋਟਾਂ ਨਾਲ ਜੇਤੂ ਰਹੀ ਹੈ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ 'ਚ ਕਈ ਉਲਟ-ਫੇਰ ਹੋਏ ਹਨ। ਇਸ ਚੋਣ ਨੇ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ, ਉੱਥੇ ਹੀ ਵੱਡੀਆਂ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਸਿਆਸੀ ਮਾਹਿਰ ਇਸ ਚੋਣ ਦੇ ਨਤੀਜੇ ਨੂੰ ਭਵਿੱਖ ਵਿੱਚ ਵੱਡੇ ਸਿਆਸੀ ਬਦਲਾਅ ਵਜੋਂ ਵੇਖ ਰਹੇ ਹਨ। 

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਅਹਿਮ ਗੱਲ ਹੈ ਕਿ ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਉਨ੍ਹਾਂ ਇਸ ਤੋਂ ਪਹਿਲਾਂ 1999 ਵਿੱਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਮਾਤ ਖਾ ਗਈ ਹੈ।

ਕਿਸ ਨੂੰ ਮਿਲੀ ਕਿੰਨੀ ਵੋਟ
ਹਾਸਲ ਜਾਣਕਾਰੀ ਮੁਤਾਬਕ ਸੰਗਰੂਰ ਲੋਕ ਸਭਾ ਹਲਕੇ ’ਚ ਕੁੱਲ ਪਈਆਂ 7,08,448 ਵੋਟਾਂ ਵਿੱਚੋਂ ਸਿਮਰਨਜੀਤ ਸਿੰਘ ਮਾਨ ਨੂੰ 2,53,154 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 2,47,332 ਵੋਟਾਂ ਪ੍ਰਾਪਤ ਹੋਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ 79,668 ਵੋਟਾਂ ਪ੍ਰਾਪਤ ਕਰਕੇ ਤੀਜੇ, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੌਥੇ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਸਿਰਫ਼ 44,428 ਵੋਟਾਂ ਪ੍ਰਾਪਤ ਕਰਕੇ ਪੰਜਵੇਂ ਸਥਾਨ ’ਤੇ ਰਹੇ। 

ਪਾਰਟੀਆਂ ਨੂੰ ਕਿੰਨੇ-ਕਿੰਨੇ ਪ੍ਰਤੀਸ਼ਤ ਮਿਲੇ ਵੋਟ
ਚੋਣ ਕਮਿਸ਼ਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 35.61 ਫੀਸਦੀ, ਆਮ ਆਦਮੀ ਪਾਰਟੀ  ਨੂੰ 34.79 ਫੀਸਦੀ, ਕਾਂਗਰਸ ਪਾਰਟੀ ਨੂੰ 11.21 ਫੀਸਦੀ, ਭਾਜਪਾ ਨੂੰ 9.33 ਫੀਸਦੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 6.25 ਫੀਸਦੀ ਵੋਟ ਮਿਲੀ ਹੈ। ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ ਕੁੱਲ 16 ਉਮੀਦਵਾਰਾਂ ਵਿੱਚੋਂ ਬਹੁਤਿਆਂ ਦੀ ਜ਼ਮਾਨਤ ਜ਼ਬਤ ਹੋ ਗਈ। ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਆਪਣੀਆਂ ਜ਼ਮਾਨਤਾਂ ਨਹੀਂ ਬਚਾ ਸਕੇ। 

ਸਭ ਤੋਂ ਅਹਿਮ ਪੱਖ ਇਹ ਹੈ ਕਿ 101 ਸਾਲ ਪੁਰਾਣੀ  ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਵਿੱਚੋਂ ਸਭ ਤੋਂ ਪਿੱਛੇ ਰਹੇ ਹਨ। ਭਾਜਪਾ ਉਮੀਦਵਾਰ ਵੀ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ ਹੈ। 

ਵਿਧਾਨ ਸਭਾ ਹਲਕਿਆਂ 'ਚ ਕੀ ਰਿਹਾ ਹਾਲ
ਸੰਗਰੂਰ ਸੰਸਦੀ ਹਲਕੇ ਦੇ ਚੋਣ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਤੋਂ 7553 ਵੋਟਾਂ ਤੇ ਸਿੱਖਿਆ ਮੰਤਰੀ  ਮੀਤ ਹੇਅਰ ਦੇ ਹਲਕੇ ਬਰਨਾਲਾ ਤੋਂ 2295 ਵੋਟਾਂ ਦੇ ਫਰਕ ਨਾਲ ਹਾਰੀ ਹੈ। ਇਸ ਤੋਂ ਇਲਾਵਾ ‘ਆਪ’ ਮਾਲੇਰਕੋਟਲਾ ਤੋਂ  8101 ਤੇ ਭਦੌੜ ਹਲਕੇ ਤੋਂ 7125 ਵੋਟਾਂ ਦੇ ਫਰਕ ਨਾਲ ਪੱਛੜ ਗਈ ਹੈ। ਇਨ੍ਹਾਂ ਹਲਕਿਆਂ ’ਚੋਂ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਹਨ। 

ਆਮ ਆਦਮੀ ਪਾਰਟੀ  ਮੁੱਖ ਮੰਤਰੀ  ਭਗਵੰਤ ਮਾਨ ਦੇ ਹਲਕੇ ਧੂਰੀ ਤੋਂ 12,036 ਵੋਟਾਂ ਨਾਲ ਜੇਤੂ ਰਹੀ ਹੈ। ਇਸੇ ਤਰ੍ਹਾਂ ‘ਆਪ’ ਹਲਕਾ ਸੁਨਾਮ ਤੋਂ 1483, ਹਲਕਾ ਲਹਿਰਾ ਤੋਂ 2790 ਵੋਟਾਂ ਅਤੇ ਮਹਿਲ ਕਲਾਂ ਤੋਂ ਸਿਰਫ਼ 203 ਵੋਟਾਂ ਨਾਲ ਜੇਤੂ ਰਹੀ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget