(Source: ECI/ABP News)
ਬਰਨਾਲਾ 'ਚ ਘਰ ਅੰਦਰ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ , 5 ਮਹਿਲਾਵਾਂ ਅਤੇ 2 ਵਿਅਕਤੀ ਰੰਗੇ ਹੱਥੀਂ ਕਾਬੂ
ਬਰਨਾਲਾ ਪੁਲਿਸ ਨੇ ਇੱਕ ਘਰ ਵਿੱਚ ਜਿਸਮਫਰੋਸ਼ੀ ਦਾ ਧੰਦਾ ਕਰ ਰਹੀ ਘਰ ਦੀ ਮਾਲਕਿਨ ਸਮੇਤ 5 ਮਹਿਲਾਵਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ 8 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ।
ਬਰਨਾਲਾ : ਬਰਨਾਲਾ ਦੀ ਸਿਟੀ 1 ਪੁਲਿਸ ਨੇ ਇੱਕ ਘਰ ਵਿੱਚ ਜਿਸਮਫਰੋਸ਼ੀ ਦਾ ਧੰਦਾ ਕਰ ਰਹੀ ਘਰ ਦੀ ਮਾਲਕਿਨ ਸਮੇਤ 5 ਮਹਿਲਾਵਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ 8 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਸ਼ਹਿਰ ਦੀ ਬਾਜਵਾ ਪੱਤੀ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਜਾਣਕਾਰੀ ਅਨੁਸਾਰ ਸ਼ਹਿਰ ਦੀ ਬਾਜਵਾ ਪੱਤੀ ਖੇਤਰ ‘ਚ ਚੱਲਦੇ ਦੇਹ ਵਪਾਰ ਦੇ ਅੱਡੇ ਤੋਂ ਪ੍ਰੇਸ਼ਾਨ ਇੱਕ ਵਿਅਕਤੀ ਨੇ ਇਸ ਜਿਸਮਫਰੋਸ਼ੀ ਧੰਦੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਥਾਣਾ ਸਿਟੀ 1 ਬਰਨਾਲਾ ਦੇ ਐਸ.ਐਚ.ੳ. ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅੱਡੇ ਦੀ ਸੰਚਾਲਕ ਹਰਪ੍ਰੀਤ ਕੌਰ ਦੇ ਘਰ ਛਾਪਾਮਾਰੀ ਕਰਕੇ ਰੰਗਰਲੀਆਂ ਮਨਾਉਂਦੇ 2 ਗ੍ਰਾਹਕਾਂ ਅਤੇ 6 ਔਰਤਾਂ ਨੂੰ ਗਿਰਫਤਾਰ ਕਰ ਲਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)