ਲੁਧਿਆਣਾ: ਇੱਥੇ ਦੇ ਸ਼ਿਮਲਾਪੁਰੀ ਪੁਲਿਸ ਨੇ ਛਾਪੇਮਾਰੀ ਕਰਕੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦੱਸ ਦਈਏ ਕਿ ਇਸ ਦੌਰਾਨ ਦੋ ਨੌਜਵਾਨਾਂ ਸਣੇ ਚਾਰ ਮਹਿਲਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਚੋਂ ਤਿੰਨ ਮਹਿਲਾਵਾਂ ਉਜ਼ਬੇਕਿਸਤਾਨ ਨਾਲ ਸਬੰਧਤ ਦੱਸੀਆ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਜ਼ਿਲਿਆਂ ਤੋਂ ਅਜਿਹੀ ਵਿਦੇਸ਼ੀ ਮਹਿਲਾਵਾਂ ਨੂੰ ਸੈਕਸ ਰੈਕਟ ਚਲਾਉਣ ਦੇ ਧੰਦੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅੱਜ ਲੁਧਿਆਣਾ ਤੋਂ ਹੀ ਗ੍ਰਿਫ਼ਤਾਰੀ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਮਲਾਪੁਰੀ ਦੇ ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਇਤਰਾਜ਼ਯੋਗ ਹਾਲਤਾਂ 'ਚ ਮਹਿਲਾਵਾਂ ਨਾਲ ਕੁਝ ਆਦਮੀਆਂ ਨੂੰ ਗ੍ਰਿਫਤਾਰ ਕੀਤਾ ਗਿਆਗ੍ਰਿਫ਼ਤਾਰ ਕੀਤਿਆਂ ਮਹਿਲਾਵਾਂ ਚੋਂ ਤਿੰਨ ਵਿਦੇਸ਼ੀ ਹਨ। ਨਾਲ ਹੀ ਐਸਐਚਓ ਨੇ ਕਿਹਾ ਕਿ ਇਨ੍ਹਾਂ ਤੋਂ ਇਸ ਸਬੰਧੀ ਹੈਰ ਵੀ ਸੈਕਸ ਰੈਕੇਟ ਸਬੰਧੀ ਵੱਡੇ ਖੁਲਾਸੇ ਹੋ ਸਕਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904