ਚੰਡੀਗੜ੍ਹ: ਪੰਜਾਬ ਵਿੱਚ ਜਾਰੀ ਹਲਚੱਲ ਵਿਚਾਲੇ ਹੁਣ ਹਿਮਾਚਲ ਪ੍ਰਦੇਸ਼ ਦੀ ਪੁਲਿਸ ਵੀ ਅਲਰਟ ਹੋ ਗਈ ਹੈ। ਹਾਲ ਹੀ 'ਚ ਧਰਮਸ਼ਾਲਾ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨੀ ਝੰਡੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦੂਜੇ ਪਾਸੇ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ 6 ਜੂਨ ਨੂੰ ਖਾਲਿਸਤਾਨੀ ਰੈਫਰੈਂਡਮ ਲਈ ਵੋਟ ਪਾਉਣ ਦਾ ਐਲਾਨ ਕੀਤਾ ਹੈ। ਸਿੱਖ ਫਾਰ ਜਸਟਿਸ ਨੇ 29 ਅਪ੍ਰੈਲ ਨੂੰ ਸ਼ਿਮਲਾ 'ਚ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਐਲਾਨ ਕੀਤਾ ਸੀ, ਹਾਲਾਂਕਿ ਸੁਰੱਖਿਆ ਵਧਾਉਣ ਤੋਂ ਬਾਅਦ SFJ ਨੇ 5 ਮਈ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਲਗਾਤਾਰ ਵਧ ਰਹੀਆਂ ਖਾਲਿਸਤਾਨੀ ਘਟਨਾਵਾਂ ਦੇ ਮੱਦੇਨਜ਼ਰ ਹਿਮਾਚਲ ਪੁਲਿਸ ਨੇ ਅਲਰਟ ਜਾਰੀ ਕਰਕੇ ਚੌਕਸ ਰਹਿਣ ਲਈ ਕਿਹਾ ਹੈ। ਦੂਜੇ ਪਾਸੇ ਹਿਮਾਚਲ ਪੁਲਿਸ ਨੇ ਵਿਧਾਨ ਸਭਾ ਵਿੱਚ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਪੰਨੂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕੀਤੀਸਿੱਖ ਫਾਰ ਜਸਟਿਸ ਦੇ ਮੁਖੀ ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਖਾਲਿਸਤਾਨ ਦੀ ਮੰਗ ਲਈ 6 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿੱਖ ਫਾਰ ਜਸਟਿਸ ਨੇ 'referendum propelled Granade' ਦਾ ਐਲਾਨ ਕੀਤਾ ਹੈ। ਪੰਨੂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਇਸ਼ਾਰੇ 'ਤੇ ਕੰਮ ਕਰਦਾ ਹੈ। ਇਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਨੇ ਵੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਲੈ ਕੇ ਮੁਹਿੰਮ ਚਲਾਈ ਸੀ, ਜੋ ਪੂਰੀ ਤਰ੍ਹਾਂ ਫਲਾਪ ਰਹੀ ਸੀ। ਪੰਨੂ ਨੇ ਮੋਹਾਲੀ 'ਚ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਹੈ।
SFJ ਨੇ ਖਾਲਿਸਤਾਨ ਰੈਫਰੈਂਡਮ ਲਈ ਵੋਟਿੰਗ ਦਾ ਕੀਤਾ ਐਲਾਨ, ਹਿਮਾਚਲ 'ਚ ਵੀ ਅਲਰਟ ਜਾਰੀ
ਏਬੀਪੀ ਸਾਂਝਾ | 11 May 2022 10:50 AM (IST)
ਪੰਜਾਬ ਵਿੱਚ ਜਾਰੀ ਹਲਚੱਲ ਵਿਚਾਲੇ ਹੁਣ ਹਿਮਾਚਲ ਪ੍ਰਦੇਸ਼ ਪੁਲਿਸ ਵੀ ਅਲਰਟ ਹੋ ਗਈ ਹੈ। ਹਾਲ ਹੀ 'ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨੀ ਝੰਡੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ।
SFJ