ਨਵੀਂ ਦਿੱਲੀ: ਸੁਪਰੀਮ ਕੋਰਟ ਨੇ SGPC ਚੋਣਾਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਸਰਵਉੱਚ ਅਦਾਲਤ ਦੇ ਫੈਸਲੇ ਮੁਤਾਬਕ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 'ਚ ਵੋਟ ਪਾਉਣ ਦਾ ਹੱਕ ਨਹੀਂ ਹੋਵੇਗਾ। ਦਰਅਸਲ ਸੰਸਦ 'ਚ ਗੁਰਦੁਆਰਾ ਐਕਟ ਸੋਧ ਬਿਲ ਪਾਸ ਹੋਣ ਤੋਂ ਬਾਅਦ ਸਹਿਜਧਾਰੀ ਸਿੱਖਾਂ ਨੇ ਇਸ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਪਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦੇਸ਼ ਦੀ ਸਰਵਉੱਚ ਅਦਾਲਤ ਨੇ ਸਹਿਜਧਾਰੀ ਸਿੱਖਾਂ ਨੂੰ ਇੱਕ ਵੱਡਾ ਝਟਕਾ ਦਿਤਾ ਹੈ।