SGPC ਦਾ ਪੰਜਾਬ ਸਰਕਾਰ ਨੂੰ ਪੱਤਰ
ਏਬੀਪੀ ਸਾਂਝਾ | 27 Aug 2016 09:39 AM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਅਗਸਤ ਦੀ ਥਾਂ 2 ਅਗਸਤ ਨੂੰ ਮਨਾਉਣ ਦੀ ਅਪੀਲ ਕੀਤੀ ਹੈ। ਐਸਜੀਪੀਸੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਇਸ ਦੇ ਲਈ ਪੰਜਾਬ ਸਿਵਲ ਸਕੱਤਰੇਤ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਭੇਜਿਆ ਹੈ। ਕਿਉਂਕਿ ਇਸ ਤੋਂ ਪਹਿਲਾਂ ਇਹ ਦਿਹਾੜਾ ਹਰ ਸਾਲ 1 ਸਿਤੰਬਰ ਨੂੰ ਹੀ ਮਨਾਇਆ ਜਾਂਦਾ ਰਿਹਾ ਹੈ। ਪਰ ਇਸ ਵਾਰ ਨਾਨਕਸ਼ਾਹੀ ਕੈਲੰਡਰ 'ਚ ਕੀਤੀ ਸੋਧ ਤੋਂ ਬਾਅਦ ਇਹ ਦਿਨ ਬਦਲ ਗਿਆ ਹੈ। ਉਨ੍ਹਾਂ ਆਪਣੇ ਪੱਤਰ 'ਚ ਕਿਹਾ ਕਿ ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ 2016 ਛਪਿਆ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 2 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਇਸ ਲਈ ਪੰਜਾਬ ਸਰਕਾਰ ਵੀ 2 ਸਤੰਬਰ ਨੂੰ ਇਹ ਪੁਰਬ ਮਨਾਵੇ। ਮੁੱਖ ਸਕੱਤਰ ਮੁਤਾਬਕ ਪੰਜਾਬ ਸਰਕਾਰ ਨੂੰ ਇਸ ਦੀ ਸਰਕਾਰੀ ਛੁੱਟੀ ਕਰਨ ਲਈ ਸਬੰਧਤ ਮਹਿਕਮਿਆਂ ਨੂੰ ਆਦੇਸ਼ ਦੇਣ ਲਈ ਵੀ ਕਿਹਾ ਗਿਆ ਹੈ।