Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਦੇ ਸੰਬੰਧ ਵਿੱਚ ਬਣਾਈ ਗਈ ਕਮੇਟੀ ਤੋਂ ਹਟਾ ਦਿੱਤਾ ਹੈ। ਇਹ ਕਾਰਵਾਈ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ।

Continues below advertisement

ਇਸ ਵੀਡੀਓ ਵਿੱਚ ਡਾ. ਕਰਮਜੀਤ ਸਿੰਘ ਕਥਿਤ ਤੌਰ 'ਤੇ ਆਰਐਸਐਸ ਮੁਖੀ ਮੋਹਨ ਭਾਗਵਤ ਨਾਲ ਗੱਲਬਾਤ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦਿਆਂ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਪ੍ਰਾਪਤ ਹੋਏ ਇਤਰਾਜ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਲਿਆ ਹੈ।

Continues below advertisement

ਇਸ ਮਾਮਲੇ ਵਿੱਚ ਜਲੰਧਰ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਸਭ ਤੋਂ ਪਹਿਲਾਂ ਇਤਰਾਜ਼ ਜਤਾਇਆ ਸੀ। ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਵੀਡੀਓ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਲਿਖਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਆਰਐਸਐਸ ਮੁਖੀ ਅੱਗੇ ਨਤਮਸਤਕ ਹੋ ਕੇ ਗੱਲਾਂ ਸਮਝਾਉਣਾ ਵੱਡੇ ਸਵਾਲ ਖੜ੍ਹਾ ਕਰਦਾ ਹੈ।

ਪ੍ਰਗਟ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਰਐਸਐਸ ਨੂੰ ਸਿੱਖਿਆ ਪ੍ਰਣਾਲੀ, ਖਾਸ ਕਰਕੇ ਯੂਨੀਵਰਸਿਟੀਆਂ 'ਤੇ ਕੰਟਰੋਲ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਸਰਕਾਰ ਪਹਿਲਾਂ ਹੀ 'ਕੇਂਦਰੀ ਸਿੱਖਿਆ ਨੀਤੀ' ਲਾਗੂ ਕਰਕੇ ਸੱਜੇ-ਪੱਖੀ ਏਜੰਡੇ ਪ੍ਰਤੀ ਆਪਣੀ ਵਫ਼ਾਦਾਰੀ ਦਿਖਾ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।