ਪੜਚੋਲ ਕਰੋ
Advertisement
Saka Panja Sahib : SGPC ਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ
Saka Panja Sahib : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ।
Saka Panja Sahib : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ 30 ਅਕਤੂਬਰ 2022 ਨੂੰ ਵੱਡੇ ਪੱਧਰ ਉੱਤੇ ਮਨਾਈ ਜਾ ਰਹੀ ਹੈ। ਇਸ ਇਤਿਹਾਸਕ ਸ਼ਤਾਬਦੀ ਸਬੰਧੀ ਅੱਜ ਲਾਹੌਰ ਵਿਖੈ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਅਤੇ ਉੱਥੋਂ ਦੇ ਔਕਾਫ਼ੳਮਪ; ਬੋਰਡ ਦੇ ਅਧਿਕਾਰੀਆਂ ਦਰਮਿਆਨ ਬੈਠਕ ਹੋਈ। ਇਸ ਬੈਠਕ ਵਿੱਚ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਨੂੰ ਪੰਥਕ ਜਾਹੋ ਜਲਾਲ ਨਾਲ ਮਨਾਉਣ ਬਾਰੇ ਵਿਚਾਰ ਵਟਾਂਦਰੇ ਤੋਂ ਇਲਾਵਾ ਹੋਰ ਵੀ ਕਈ ਅੰਤਰਰਾਸ਼ਟਰੀ ਸਿੱਖ ਮਾਮਲੇ ਵਿਚਾਰੇ ਗਏ।
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਮਾਗਮਾਂ ਬਾਰੇ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਔਕਾਫ਼ ਬੋਰਡ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪੁੱਜਾ ਸੀ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਅਤੇ ਉਨ੍ਹਾਂ ਨਾਲ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਰਜਿੰਦਰ ਸਿੰਘ ਰੂਬੀ ਵੀ ਗਏ ਹਨ। ਪਾਕਿਸਤਾਨ ਪੁੱਜਣ ਉੱਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਨੁੰਮਾਇੰਦਿਆਂ ਅਤੇ ਅਧਿਕਾਰੀਆਂ ਵੱਲੋਂ ਇਸ ਵਫ਼ਦ ਦਾ ਫੁੱਲਾਂ ਦੇ ਹਾਰਾਂ ਅਤੇ ਗੁਲਦਸਤਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫਦ ਦੀ ਪਾਕਿਸਤਾਨ ਗੁਰਦੁਆਰਾ ਕਮੇਟੀ ਤੇ ਔਕਾਫ ਬੋਰਡ ਦੇ ਅਧਿਕਾਰੀਆਂ ਨਾਲ ਹੋਈ ਬੈਠਕ ਵਿੱਚ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਨੂੰ ਵਿਚਾਰਿਆ ਗਿਆ ਅਤੇ ਪ੍ਰਬੰਧਾਂ ਬਾਰੇ ਗੱਲਬਾਤ ਹੋਈ। ਪਾਕਿਸਤਾਨ ਤੋਂ ਇਕ ਦਿਨਾਂ ਫੇਰੀ ਮਗਰੋਂ ਵਾਪਿਸ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲਾਹੌਰ ਵਿਖੇ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੀ ਇੱਛਾ ਅਨੁਸਾਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ 30 ਅਕਤੂਬਟ ਨੂੰ ਕਰਨ, ਸ੍ਰੀ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ ਜਿਥੇ ਸਾਕਾ ਵਾਪਰਿਆ ਸੀ, ਦੇ ਸਥਾਨ ਉਤੇ 1 ਘੰਟੇ ਦਾ ਕੀਰਤਨ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਤ ਰਾਗੀ, ਢਾਡੀ ਜਥਿਆਂ, ਪੰਥਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤੇ ਅੰਮ੍ਰਿਤ ਸੰਚਾਰ ਬਾਰੇ ਸਹਿਮਤੀ ਬਣੀ ਹੈ। ਉਨ੍ਹਾਂ ਦੱਸਿਆ ਕਿ ਦਾ ਸਾਰੇ ਪ੍ਰੋਗਰਾਮ ਸਾਂਝੇ ਤੌਰ ਤੇ ਕੀਤੇ ਜਾਣਗੇ ਅਤੇ ਰੇਲਵੇ ਸ਼ਟੇਸ਼ਨ ਦੇ ਕੀਰਤਨ ਸਮਾਗਮ ਬਾਰੇ ਪ੍ਰਵਾਨਗੀ ਲੈ ਲਈ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ਼ਤਾਬਦੀ ਦਾ ਮੁੱਖ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਰਾਗੀ, ਢਾਡੀ, ਕਵਿਸ਼ਰ ਸਿੰਘਾਂ ਦੇ ਜਥਿਆਂ ਦਾ ਪ੍ਰਬੰਧ ਕਰਨ ਤੋਂ ਇਲਾਵਾ, ਸ਼ਤਾਬਦੀ ਸਮਾਗਮਾਂ ਦੌਰਾਨ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਸਮਾਗਮ ਦਾ ਵੀ ਪ੍ਰਬੰਧ ਦੇਖਿਆ ਜਾਵੇਗਾ, ਜਿਸ ਵਿੱਚ ਭੇਟਾ ਰਹਿਤ ਕਕਾਰ ਮੁਹੱਈਆ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਪਹੁੰਚਣ ਵਾਲੀ ਸੰਗਤ ਲਈ ਲੰਗਰ ਅਤੇ ਰਿਹਾਇਸ਼ ਸਬੰਧੀ ਡਿਊਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਦੀ ਲਗਾਈ ਗਈ ਹੈ, ਜਿਸ ਬਾਰੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਸਮੁੱਚੇ ਪ੍ਰਬੰਧਾਂ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਭੇਜਣ ਤਾਂ ਜੋ ਲੋੜੀਦੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਔਕਾਫ਼ ਬੋਰਡ ਦੇ ਅਧਿਕਾਰੀਆਂ ਪਾਸ ਮੰਗ ਰੱਖੀ ਹੈ ਕਿ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ ਮੌਕੇ ਤੇ ਹੀ ਫ਼ਨਬਸਪ ਵੀਜ਼ੇ ਦੇਣ ਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਆਮ ਸਮਿਆਂ ਦੌਰਾਨ ਵੀ ਦਰਸ਼ਨਾਂ ਲਈ ਆ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਇਹ ਮੰਗ ਰੱਖੀ ਗਈ ਹੈ ਕਿ ਭਾਰਤ-ਪਾਕਿਸਤਾਨ ਦੇ ਸਮਝੌਤੇ ਅਨੁਸਾਰ ਪਹਿਲਾਂ ਚਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਸ ਦੀ ਗਿਣਤੀ ਵਧਾ ਕਿ ਸੱਤ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਜਥਿਆਂ ਦੀ ਗਿਣਤੀ ਸੱਤ ਕਰਨ ਲਈ ਪਾਕਿਸਤਾਨ ਕਮੇਟੀ ਨੇ ਸਰਕਾਰ ਨਾਲ ਲਿਖਾਪੜ੍ਹੀ ਕੀਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਭਾਰਤ ਸਰਕਾਰ ਨਾਲ ਇਸ ਸਬੰਧੀ ਗੱਲ ਕਰਕੇ ਕਾਰਵਾਈ ਦੀ ਮੰਗ ਕਰੇਗੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੀ ਸੰਗਤ ਚਾਹੁੰਦੀ ਹੈ ਕਿ ਭਾਰਤ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਿੱਖ ਸੰਗਤ ਨੇ ਇਹ ਵੀ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਦੀ ਤਰਫੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਆਨਲਾਈਲ ਇੰਦਰਾਜ ਦੀ ਸ਼ਰਤ ਹਟਾਈ ਜਾਵੇ ਅਤੇ ਭਾਰਤ ਸਰਕਾਰ ਸਿੱਧਾ ਮੌਕੇ ਉੱਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਜਾਣ ਲਈ ਕਾਊਂਟਰ ਸਥਾਪਤ ਕਰਕੇ ਇਹ ਸੌਖੀ ਸੁਵਿਧਾ ਸ਼ੁਰੂ ਕਰੇ ਤਾਂ ਜੋ ਸਿੱਖ ਸੰਗਤ ਨੂੰ ਆਨਲਾਈਨ ਪ੍ਰਕਿਰਿਆ ਤੋਂ ਆਉਣ ਵਾਲੀ ਅਸੁਵਿਧਾ ਨਾ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਭਾਰਤ ਸਰਕਾਰ ਪਾਸੋਂ ਮੰਗ ਕਰ ਚੁੱਕੀ ਹੈ ਅਤੇ ਹੁਣ ਵੀ ਇਸ ਸਬੰਧੀ ਲਿਖਾਪੜ੍ਹੀ ਕਰਕੇ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਣੀ ਉੱਤੇ ਅਧਾਰਤ ਲਾਇਬਰੇਰੀ ਅਤੇ ਅਜਾਇਬ ਘਰ ਸਥਾਪਤ ਕਰਨਾ ਚਾਹੁੰਦੀ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਸਹਿਯੋਗ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement