ਚੰਡੀਗੜ੍ਹ: ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ 'ਤੇ ਮੋਦੀ ਸਰਕਾਰ ਦੇ ਯੂ-ਟਰਨ ਤੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਫਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਸਜ਼ਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਸਿੱਖ ਕੌਮ ਨਾਲ ਗੰਭੀਰ ਬੇਇਨਸਾਫੀ ਕਰਾਰ ਦਿੱਤਾ ਹੈ। ਲੌਂਗੋਵਾਲ ਨੇ ਕਿਹਾ ਇਹ ਬਿਆਨ ਬੀਤੇ ਸਮੇਂ ਦੇ ਜ਼ਖ਼ਮਾਂ ਨੂੰ ਮਲਮ ਲਾਉਣ ਦੀ ਬਜਾਏ ਦੁੱਖ ਦੇਣ ਵਾਲਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਉਨ੍ਹਾਂ ਦੀ ਪਾਰਟੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ। ਰਾਜੋਆਣਾ 30 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਮਿਲੀ ਜੋ ਸਰਾਸਰ ਨਾਇਨਸਾਫੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਸਲੇ 'ਤੇ ਅਕਾਲੀ ਦਲ ਤੇ ਬੀਜੇਪੀ ਦੇ ਮੁੜ ਪੇਚ ਫਸ ਸਕਦੇ ਹਨ।
ਦਰਅਸਲ ਅੱਜ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ। ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕੁਝ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਸੀ। ਉਸ ਵੇਲੇ ਚਰਚਾ ਸੀ ਕਿ ਰਾਜੋਆਣਾ ਦੀ ਸਜ਼ਾ ਵੀ ਮਾਫ ਕਰ ਦਿੱਤੀ ਹੈ।
ਅੱਜ ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ।
ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਬੀਜੇਪੀ ਦੇ ਯੂ-ਟਰਨ ਤੋਂ ਅਕਾਲੀ ਦਲ ਔਖਾ
ਏਬੀਪੀ ਸਾਂਝਾ
Updated at:
03 Dec 2019 06:02 PM (IST)
ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ 'ਤੇ ਮੋਦੀ ਸਰਕਾਰ ਦੇ ਯੂ-ਟਰਨ ਤੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਫਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਸਜ਼ਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਸਿੱਖ ਕੌਮ ਨਾਲ ਗੰਭੀਰ ਬੇਇਨਸਾਫੀ ਕਰਾਰ ਦਿੱਤਾ ਹੈ। ਲੌਂਗੋਵਾਲ ਨੇ ਕਿਹਾ ਇਹ ਬਿਆਨ ਬੀਤੇ ਸਮੇਂ ਦੇ ਜ਼ਖ਼ਮਾਂ ਨੂੰ ਮਲਮ ਲਾਉਣ ਦੀ ਬਜਾਏ ਦੁੱਖ ਦੇਣ ਵਾਲਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰੇਗੀ।
- - - - - - - - - Advertisement - - - - - - - - -