Kangana Ranaut:  ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਨੂੰ ਲੈ ਕੇ MP ਸਰਬਜੀਤ ਖਾਲਸਾ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਇਸ ਤੋਂ ਬਾਅਦ ਭਾਜਪਾ ਵੱਲੋਂ ਵੀ ਪਾਸਾ ਵੱਟਿਆ ਗਿਆ ਹੈ ਤੇ ਹੁਣ ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਉੱਤੇ ਇਤਰਾਜ਼ ਜਤਾਇਆ ਗਿਆ ਹੈ।


ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਿਹੜੀ ਐਮਰਜੈਂਸੀ ਇੰਦਰਾ ਗਾਂਧੀ ਦੇ ਪਤਨ ਦਾ ਕਾਰਨ ਬਣੀ ਸੀ ਉੱਤੇ ਇੱਕ ਫਿਲਮ ਆ ਰਹੀ ਜਿਸ ਦਾ ਟ੍ਰੇਲਰ ਵਿਵਾਦਪੂਰਨ ਹੈ। ਗਰੇਵਾਲ ਨੇ ਕਿਹਾ ਕਿ ਇਤਿਹਾਸ ਜ਼ਰੂਰ ਫਿਲਮਾਇਆ ਜਾਣਾ ਚਾਹੀਦਾ ਹੈ ਪਰ ਉਸ ਦੇ ਤੱਥ ਸਹੀ ਹੋਣੇ ਚਾਹੀਦੇ ਹਨ।


ਗਰੇਵਾਲ ਨੇ ਕਿਹਾ ਕਿ ਇਸ ਟ੍ਰੇਲਰ ਵਿੱਚ ਜੋ ਸਿੱਖਾਂ ਨੂੰ ਨਫ਼ਰਤ ਦਾ ਪਾਤਰ ਤੇ ਜਾਲਮ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਸੰਤ ਜਰਨੈਲ ਸਿੰਘ ਦੀ ਨਕਲ ਕੀਤੀ ਗਈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਸੀਂ ਇਸ ਦੇ ਖ਼ਿਲਾਫ਼ ਹਾਂ


ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਸਿੱਖਾਂ ਨੂੰ ਨਫ਼ਰਤ ਦਾ ਪਾਤਰ ਬਣਾ ਰਹੀਆਂ ਹਨ ਜਦੋਂ ਕਿ ਸਿੱਖਾਂ ਦਾ ਸੰਘਰਸ਼ ਹੱਕਾਂ ਖਾਤਰ ਹੈ। ਇਸ ਟ੍ਰੇਲਰ ਅੰਦਰ ਸਿੱਖਾਂ ਨੂੰ ਬਹੁਤ ਮਾੜਾ ਦਿਖਾਇਆ ਗਿਆ ਹੈ ਜਿਸ ਨੂੰ ਲੈ ਕੇ ਕੇ ਸਿੱਖਾਂ ਦੇ ਅੰਦਰ ਰੋਸ ਹੈ। ਇਹ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ ਹੈ, ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾਾ।


ਸਰਬਜੀਤ ਖਾਲਸਾ ਨੇ ਜਤਾਇਆ ਇਤਰਾਜ਼



ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਟ੍ਰੇਲਰ 'ਚ ਦਿਖਾਏ ਗਏ ਦ੍ਰਿਸ਼ਾਂ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸਰਬਜੀਤ ਖਾਲਸਾ ਨੇ ਕਿਹਾ ਕਿ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਹੈ। ਜੇ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ।




ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਲੋਕਤੰਤਰ ਵਾਲਾ ਦੇਸ਼ ਹੈ, ਜੇ ਇੱਥੇ ਕਿਸੇ ਧਰਮ ਬਾਰੇ ਕੋਈ ਗੱਲ ਕਰਨੀ ਹੋਵੇ ਤਾਂ ਪਹਿਲਾਂ ਉਸ ਦੀ ਮਨਜ਼ੂਰੀ ਲੈਣੀ ਚਾਹੀਦੀ ਹੈ। ਫਿਲਮ ਬਣਾਉਣ ਵਾਲਿਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਸੀ ਹਰਜੀਤ ਗਰੇਵਾਲ ਨੇ ਕਿਹਾ ਕਿ ਉਹ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਸੋਚ ਨਾਲ ਸਹਿਮਤ ਨਹੀਂ ਹੈ ਪਰ ਕਿਸੇ ਦਾ ਵੀ ਨਿਰਾਦਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਫਿਲਮ ਬਣਾਉਣ ਵਾਲਿਆਂ ਨੂੰ ਸਿੱਖ ਸੰਸਥਾਂ ਨਾਲ ਗੱਲ ਕਰਨੀ ਚਾਹੀਦੀ ਸੀ ਤਾਂ ਕਿ ਕੋਈ ਅਜਿਹੇ ਮਸਲੇ ਪੈਦਾ ਨਾ ਹੋਣ।