ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ (SGPC) ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ (Sri Nankana Sahib Pakistan) ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।


ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ਇਸ ਤੋਂ ਇਲਾਵਾ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial 



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ