Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਅੱਜ ਜਲਦੀ ਹੀ ਕਟਾਣਾ ਸਾਹਿਬ, ਸਮਰਾਲਾ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਕਰਨਗੇ। ਸ਼੍ਰੋਮਣੀ ਕਮੇਟੀ ਨੇ ਇਸ ਮੀਟਿੰਗ ਸਬੰਧੀ ਹਾਲੇ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਮੀਟਿੰਗ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵਿਰਸਾ ਸਿੰਘ ਵਲਟੋਹਾ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਹੋ ਸਕਦੀ ਹੈ।
ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਹੋਣ ਜਾ ਰਹੀ ਹੈ। ਅੰਦਾਜ਼ੇ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਇਹ ਮੀਟਿੰਗ ਬੁਲਾਈ ਗਈ ਹੈ।
ਜ਼ਿਕਰ ਕਰ ਦਈਏ ਕਿ ਵਲਟੋਹਾ ਨੇ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਹੈ। ਇਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਅਤੇ ਵਲਟੋਹਾ ਵਿਚਾਲੇ ਬਹਿਸ ਚੱਲ ਰਹੀ ਹੈ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵੀਡੀਓ ਰਾਹੀਂ ਮੀਡੀਆ ਸਾਹਮਣੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਗਏ ਫੈਸਲਿਆਂ ਕਾਰਨ ਉਨ੍ਹਾਂ ਨੂੰ ਸਿਆਸੀ ਤੇ ਨਿੱਜੀ ਤੌਰ 'ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਅਕਾਲੀ ਦਲ ਬਾਰੇ ਵੀ ਹੋ ਸਕਦੀ ਗੱਲਬਾਤ
ਗੱਲਬਾਤ ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਭੇਜੇ ਨੋਟਿਸ ਸਮੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਫੈਸਲਿਆਂ ਨੂੰ ਪ੍ਰਵਾਨ ਕਰਕੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਸਬੰਧੀ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।