ਤਰਨ ਤਾਰਨ: ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਗੱਡੀ ਨੂੰ ਪਿੰਡ ਨੂਰਦੀ ਨੇੜੇ ਅਚਾਨਕ ਚੱਲਦਿਆਂ-ਚੱਲਦਿਆਂ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਰੁੱਖ ਨਾਲ ਜਾ ਟਕਰਾਈ। ਆਸ-ਪਾਸ ਦੇ ਲੋਕਾਂ ਨੇ ਗੱਡੀ ਵਿੱਚ ਸਵਾਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ। ਮਗਰੋਂ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤਕ ਗੱਡੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕੀ ਸੀ।
ਹਾਸਲ ਜਾਣਕਾਰੀ ਮੁਤਾਬ ਗੱਡੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗੀ। ਗੱਡੀ 'ਚ ਸਵਾਰ ਐਸਜੀਪੀਸੀ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਤਰਨ ਤਾਰਨ ਤੋਂ ਬਾਬਾ ਬੁੱਢਾ ਸਾਹਿਬ ਵਿਖੇ ਕਣਕ ਲੈਣ ਜਾ ਰਹੇ ਸਨ ਕਿ ਅਚਾਨਕ ਪਿੰਡ ਨੂਰਦੀ ਨੇੜੇ ਗੱਡੀ ਨੂੰ ਅੱਗ ਲੱਗ ਗਈ ਤੇ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਡਰਾਈਵਰ ਨੂੰ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਸੱਟ-ਫਿੱਟ ਲੱਗਣੋਂ ਬਚਾਅ ਰਿਹਾ। ਤਰਨਤਾਰਨ ਦੇ ਥਾਣਾ ਸਿਟੀ ਦੇ ਐਸਐਚਓ ਚੰਦਰ ਭੂਸ਼ਣ ਨੇ ਦੱਸਿਆ ਕਿ ਪੁਲਿਸ ਵੱਲੋਂ ਐਸਜੀਪੀਸੀ ਦੇ ਮੁਲਾਜ਼ਮਾਂ ਦੀ ਸ਼ਿਕਾਇਤ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਫਿਲਹਾਲ ਪੁਲਿਸ ਵੱਲੋਂ ਗਡੀ ਸੜਣ ਦੀ ਰਪਟ ਲਿਖੀ ਗਈ ਹੈ।
ਸ਼੍ਰੋਮਣੀ ਕਮੇਟੀ ਦੀ ਚੱਲਦੀ ਗੱਡੀ ਨੂੰ ਅੱਗ, 4 ਮੁਲਾਜ਼ਮ ਵਾਲ-ਵਾਲ ਬਚੇ
ਏਬੀਪੀ ਸਾਂਝਾ
Updated at:
09 Jun 2019 11:45 AM (IST)
ਐਸਜੀਪੀਸੀ ਦੇ ਮੁਲਾਜ਼ਮ ਤਰਨ ਤਾਰਨ ਤੋਂ ਬਾਬਾ ਬੁੱਢਾ ਸਾਹਿਬ ਵਿਖੇ ਕਣਕ ਲੈਣ ਜਾ ਰਹੇ ਸਨ ਕਿ ਅਚਾਨਕ ਪਿੰਡ ਨੂਰਦੀ ਨੇੜੇ ਗੱਡੀ ਨੂੰ ਅੱਗ ਲੱਗ ਗਈ ਤੇ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਡਰਾਈਵਰ ਨੂੰ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ।
- - - - - - - - - Advertisement - - - - - - - - -