ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 1 ਤੋਂ 13 ਨਵੰਬਰ ਤੱਕ ਖਾਸ ਪ੍ਰੋਗਰਾਮ ਉਲੀਕੇ ਗਏ ਹਨ। ਇਸ ਤਹਿਤ ਸ਼ਾਨਦਾਰ ਕੀਰਤਨ ਦਰਬਾਰ ਕਰਵਾਏ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 20 ਅਕਤੂਬਰ ਤੋਂ 20 ਨਵੰਬਰ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਤਖਤਾਂ 'ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਪਾਠ ਹੋਣਗੇ। ਇਹ ਪਾਠ ਇਹ ਹਜ਼ੂਰੀ ਰਾਗੀ ਕਰਨਗੇ। ਸ਼੍ਰੋਮਣੀ ਕਮੇਟੀ ਅਧੀਨ ਆਉਣ ਵਾਲੇ ਕਿਸੇ ਵੀ ਗੁਰਦੁਆਰਾ ਸਾਹਿਬ ਵਿੱਚ ਜ਼ਰੂਰਤ ਮੁਤਾਬਕ ਹਜ਼ੂਰੀ ਰਾਗੀ ਭੇਜੇ ਜਾਣਗੇ ਜਿੱਥੇ ਪਾਠ ਕਰਵਾਏ ਜਾਣਗੇ।
ਪਾਕਿਸਤਾਨ ਤੋਂ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਹਫ਼ਤਾ ਲੇਟ ਹੋਣ 'ਤੇ ਲੌਂਗੋਵਾਲ ਨੇ ਕਿਹਾ ਕਿ ਇਸ ਪਿੱਛੇ ਸਿਰਫ ਇੱਕ ਹੀ ਕਾਰਨ ਹੈ ਕਿਉਂਕਿ ਮੌਸਮ ਵਿਭਾਗ ਵੱਲੋਂ ਅਜਿਹੇ ਸੰਕੇਤ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਦਿਨਾਂ ਵਿੱਚ ਤੇਜ਼ ਹਵਾਵਾਂ ਬਾਰਸ਼ ਤੇ ਹਨ੍ਹੇਰੀ ਦਾ ਖਦਸ਼ਾ ਹੈ। ਇਹ ਨਗਰ ਕੀਰਤਨ ਵਿੱਚ ਵਿਘਣ ਪਾ ਸਕਦੇ ਹਨ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਐਸਜੀਪੀਸੀ ਨੇ ਸਾਰੀਆਂ ਹੀ ਸੰਸਥਾਵਾਂ ਨਾਲ ਮਿਲ ਕੇ ਫੈਸਲਾ ਲਿਆ ਕਿ ਨਗਰ ਕੀਰਤਨ 25 ਜੁਲਾਈ ਦੀ ਬਜਾਏ ਇੱਕ ਅਗਸਤ ਨੂੰ ਸ਼ੁਰੂ ਹੋਵੇਗਾ ਜੋ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਜਾਵੇਗਾ। ਇਸ ਤੋਂ ਇਲਾਵਾ ਹੋਰ ਕਿਸੇ ਵੀ ਪ੍ਰੋਗਰਾਮ ਦੀ ਤਬਦੀਲੀ ਨਹੀਂ ਕੀਤੀ।
ਸ਼੍ਰੋਮਣੀ ਕਮੇਟੀ ਨੇ ਇਸ ਨਗਰ ਕੀਰਤਨ ਸਬੰਧੀ 550 ਪਾਸਪੋਰਟ ਭੇਜ ਕੇ ਵੀਜ਼ੇ ਮੰਗੇ ਸੀ ਜਦਕਿ ਪਾਕਿਸਤਾਨ ਹਾਈ ਕਮਿਸ਼ਨ ਨੇ ਹਾਲੇ ਤੱਕ 480 ਦੇ ਕਰੀਬ ਵੀਜ਼ੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਨੂੰ ਉਮੀਦ ਹੈ ਕਿ ਅਗਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਮੰਗੇ ਗਏ ਵੀਜ਼ੇ ਮਿਲ ਜਾਣਗੇ, ਜੋ ਕੁਲ 550 ਵੀਜੇ ਹਨ।
ਯਾਦਗਾਰ ਹੋਣਗੇ 550 ਸਾਲਾ ਜਨਮ ਸ਼ਤਾਬਦੀ ਸਮਾਗਮ, ਵਿਸ਼ੇਸ਼ ਪ੍ਰੋਗਰਾਮ ਉਲੀਕੇ
ਏਬੀਪੀ ਸਾਂਝਾ
Updated at:
18 Jul 2019 02:44 PM (IST)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 1 ਤੋਂ 13 ਨਵੰਬਰ ਤੱਕ ਖਾਸ ਪ੍ਰੋਗਰਾਮ ਉਲੀਕੇ ਗਏ ਹਨ। ਇਸ ਤਹਿਤ ਸ਼ਾਨਦਾਰ ਕੀਰਤਨ ਦਰਬਾਰ ਕਰਵਾਏ ਜਾਣਗੇ।
ਪੁਰਾਣੀ ਤਸਵੀਰ
- - - - - - - - - Advertisement - - - - - - - - -