Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਿੰਡ ਮੰਡਿਆਲਾ ਪਹੁੰਚੇ ਜਿੱਥੇ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੇ ਨਾਲ ਆਪਣਾ ਦੁੱਖ ਸਾਂਝਾ ਕੀਤਾ।

ਉਨ੍ਹਾਂ ਨੇ ਵਿੱਤੀ ਨੁਕਸਾਨ ਦਾ ਜਾਇਜ਼ਾ ਵੀ ਲਿਆ ਅਤੇ ਇਸ ਹਾਦਸੇ ਵਿੱਚ ਪ੍ਰਸ਼ਾਸਨ ਦੀ ਲਾਪਰਵਾਹੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਐਲਾਨੀ ਗਈ ਦੋ ਲੱਖ ਦੀ ਰਾਸ਼ੀ ਬਹੁਤ ਘੱਟ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਡੇਢ ਲੱਖ ਅਤੇ ਜ਼ਖਮੀਆਂ ਨੂੰ 50 ਲੱਖ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਉਨ੍ਹਾਂ ਵਿੱਤੀ ਨੁਕਸਾਨ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।