ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਨਾਂ ਹੇਠ 1999 ਵਿੱਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸਟੈਂਡ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਆਖਿਆ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ, ਜਿਸ ਵਿੱਚ ਸਿੱਖ ਇਤਿਹਾਸ ਨੂੰ ਗਲਤ ਰੰਗਤ ਦੇ ਕੇ ਪੇਸ਼ ਕੀਤਾ ਗਿਆ ਹੈ, ਵਿਰੁੱਧ ਧਰਨਾ ਲਾਉਣ ਵਾਲੇ ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਲੋਕ ਅਸਲ ਮਾਮਲੇ ਤੋਂ ਹਟ ਕੇ ਸ਼੍ਰੋਮਣੀ ਕਮੇਟੀ ਦੀ 1999 ਵਿੱਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਤੂਲ ਦੇ ਰਹੇ ਹਨ, ਜਦੋਂਕਿ ਸਚਾਈ ਇਹ ਹੈ ਕਿ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿਚ ਕੁਝ ਇਤਰਾਜ਼ਯੋਗ ਤੱਥ ਸਨ ਤੇ ਇਸ ਬਾਰੇ ਸੰਗਤਾਂ ਦੇ ਇਤਰਾਜ਼ ਆਉਣ ਤੋਂ ਬਾਅਦ ਇਸ ’ਤੇ ਪਾਬੰਦੀ ਲਾ ਦਿੱਤੀ ਗਈ ਸੀ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤਾ ਪਾਸ ਕਰਕੇ ਇਸ ਕਿਤਾਬ ’ਤੇ ਪਾਬੰਦੀ ਲਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਸ ਲੈ ਲਈਆਂ ਗਈਆਂ ਸਨ। ਇਹ ਪੁਸਤਕ ਜੇਡੀ ਕਨਿੰਘਮ ਦੀ ਅੰਗਰੇਜ਼ੀ ਪੁਸਤਕ ‘ਦ ਹਿਸਟਰੀ ਆਫ ਸਿੱਖਜ਼’ ਦਾ ਹਿੰਦੀ ਅਨੁਵਾਦ ਸੀ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ