SGPC 13 ਦਸੰਬਰ ਨੂੰ ਕਰੇਗੀ ਕਿਸਾਨ ਆਗੂਆਂ ਦਾ ਸਨਮਾਨ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦਾ ਸਾਥ ਦਿੱਤਾ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨਾਲ ਡਟ ਕੇ ਖੜ੍ਹਦੀ ਰਹੇਗੀ।
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਕਮੇਟੀ ਨੇ ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ 13 ਦਸੰਬਰ ਨੂੰ ਹਰਿਮੰਦਰ ਸਾਹਿਬ ਵਿਖੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਕਿਹਾ, “ਕਿਸਾਨ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨਾਲ ਡਟ ਕੇ ਖੜ੍ਹਦਾ ਰਹੇਗਾ।”
ਮੀਟਿੰਗ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਗੱਲ ਕਰਦਿਆਂ ਧਾਮੀ ਨੇ ਦੱਸਿਆ ਕਿ 21 ਤੋਂ 30 ਦਸੰਬਰ ਤੱਕ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਾਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਧਾਮੀ ਨੇ ਕਿਹਾ, “ਇਸ ਦੌਰਾਨ ਮਠਿਆਈਆਂ ਨੂੰ ਗੁਰਦੁਆਰੇ ਵਿੱਚ ਲੰਗਰ ਦਾ ਹਿੱਸਾ ਨਹੀਂ ਬਣਾਇਆ ਜਾਵੇਗਾ। ਸ਼ਹੀਦੀ ਪੰਦਰਵਾੜਾ ਸਿੱਖਾਂ ਲਈ ਇੱਕ ਜਜ਼ਬਾਤੀ ਮਸਲਾ ਹੈ ਅਤੇ ਇਨ੍ਹਾਂ ਦਿਨਾਂ ਦੇ ਇਤਿਹਾਸ ਦੀ ਭਾਵਨਾ ਨੂੰ ਅਮਲੀ ਜਾਮਾ ਪਹਿਨਾਉਣਾ ਜ਼ਰੂਰੀ ਹੈ। ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਪੰਦਰਵਾੜੇ ਦੌਰਾਨ ਗੁਰਬਾਣੀ ਦਾ ਜਾਪ ਕੀਤਾ ਜਾਵੇਗਾ।”
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਉਸਾਰੀ ਅਧੀਨ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਜਲਦੀ ਹੀ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਅਕਾਲ ਤਖ਼ਤ ਰਜਿੰਦਰ ਸਿੰਘ ਨੂੰ ਕਰੇਗਾ ਸਨਮਾਨਿਤ
ਬਰਮਿੰਘਮ ਸਥਿਤ ਸੱਚਖੰਡ ਨਾਨਕ ਧਾਮ ਸੰਪਰਦਾ ਦੇ ਬਾਨੀ ਦਰਸ਼ਨ ਦਾਸ ਅਤੇ ਉਨ੍ਹਾਂ ਦੇ ਦੋ ਚੇਲਿਆਂ ਦੇ ਕਤਲ ਦੇ ਦੋਸ਼ ਵਿੱਚ 34 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਹਾਲ ਹੀ ਵਿੱਚ ਬਰਤਾਨੀਆ ਦੀ ਜੇਲ੍ਹ ਚੋਂ ਰਿਹਾਅ ਹੋਏ ਰਜਿੰਦਰ ਸਿੰਘ ਨੂੰ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਵਿਖੇ ਸਨਮਾਨਿਤ ਕੀਤਾ ਗਿਆ।
ਐਸਜੀਪੀਸੀ ਦੇ ਇੱਕ ਪ੍ਰੈਸ ਨੋਟ ਮੁਤਾਬਕ, ਰਜਿੰਦਰ ਨੇ ਦਰਸ਼ਨ ਦਾਸ ਨੂੰ “ਸਿੱਖ ਗੁਰੂਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ” ਮਾਰਿਆ।
ਰਜਿੰਦਰ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਤਮਸਤਕ ਹੋਏ। ਧਾਮੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਇਸ ਮੌਕੇ ਹਾਜ਼ਰ ਰਹੇ।
ਇਹ ਵੀ ਪੜ੍ਹੋ: Omicron Latest Update: ਦੇਸ਼ 'ਚ ਹੁਣ ਤੱਕ Omicron ਵੇਰੀਐਂਟ ਦੇ 32 ਮਾਮਲੇ ਦਰਜ, ਮੁੰਬਈ 'ਚ ਪਾਬੰਦੀ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: